Romans 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹ ਆਪਣੇ ਆਚਰਣ ਰਾਹੀਂ ਪ੍ਰਗਟ ਕਰਦੇ ਹਨ ਕਿ ਜੋ ਕੁਝ ਵਿਵਸਥਾ ਚਾਹੁੰਦੀ ਹੈ, ਉਹ ਉਹਨਾਂ ਦੇ ਮਨਾਂ ਉੱਤੇ ਲਿਖੀ ਹੋਈ ਹੈ । ਉਹਨਾਂ ਦਾ ਅੰਤਹਕਰਨ ਵੀ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿਉਂਕਿ ਉਹਨਾਂ ਦੇ ਵਿਚਾਰ ਕਦੀ ਉਹਨਾਂ ਨੂੰ ਦੋਸ਼ੀ ਠਹਿਰਾਉਂਦੇ ਹਨ ਅਤੇ ਕਦੀ ਨਿਰਦੋਸ਼ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਦੁਆਰਾ ਇਹ ਪ੍ਰਗਟ ਹੁੰਦਾ ਹੈ ਕਿ ਬਿਵਸਥਾ ਉਹਨਾਂ ਦੇ ਦਿਲਾਂ ਤੇ ਲਿਖੀ ਹੋਈ ਹੈ, ਉਹਨਾਂ ਦੇ ਜ਼ਮੀਰ ਵੀ ਗਵਾਹੀ ਦਿੰਦੇ ਹਨ, ਅਤੇ ਉਹਨਾਂ ਦੇ ਵਿਚਾਰ ਕਈ ਵਾਰ ਉਹਨਾਂ ਨੂੰ ਕਈ ਵਾਰ ਦੋਸ਼ੀ ਠਹਿਰਾਉਂਦੇ ਹਨ ਅਤੇ ਕਈ ਵਾਰ ਉਹਨਾਂ ਨੂੰ ਨਿਰਦੋਸ਼ੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ
Punjabi ERV
ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو شریعت دِیاں گلّاں اپنے دِلاں وِچ لِکھیاں ہویاں وکھاؤندِیاں تے اوہناں دے دِل وی گواہی دیندے نیں۔ تے اوہناں دے خیال آپو وِچ الزام لاندے یا عُذر کر دے نیں۔
Punjabi Standard Bible (Punjabi Standard Bible) 2023
ਉਹ ਬਿਵਸਥਾ ਦਾ ਕੰਮ ਆਪਣੇ ਦਿਲਾਂ 'ਤੇ ਲਿਖਿਆ ਵਿਖਾਉਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਵੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਵਿਚਾਰ ਇੱਕ ਦੂਜੇ ਨੂੰ ਦੋਸ਼ੀ ਜਾਂ ਨਿਰਦੋਸ਼ ਠਹਿਰਾਉਂਦੇ ਹਨ।