Romans 2:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਪਰਮੇਸ਼ਰ ਦੀ ਇੱਛਾ ਨੂੰ ਜਾਣਦਾ ਹੈਂ ਅਤੇ ਸੱਚ ਦੀ ਪਛਾਣ ਕਰ ਸਕਦਾ ਹੈਂ ਕਿਉਂਕਿ ਤੂੰ ਵਿਵਸਥਾ ਦੀ ਸਿੱਖਿਆ ਲਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਪਰਮੇਸ਼ਵਰ ਦੀ ਇੱਛਾ ਨੂੰ ਅਤੇ ਚੰਗੀਆਂ ਗੱਲਾਂ ਨੂੰ ਜਾਣਦੇ ਹੋ ਕਿਉਂਕਿ ਤੁਹਾਨੂੰ ਇਹ ਦੀ ਸਿੱਖਿਆ ਬਿਵਸਥਾ ਦੁਆਰਾ ਮਿਲੀ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਇੱਛਿਆ ਨੂੰ ਜਾਣਦਾ ਹੈਂ ਅਤੇ ਸ਼ਰਾ ਦੀ ਸਿੱਖਿਆ ਲੈ ਕੇ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ
Punjabi ERV
ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹਡ਼ੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی مرضی جاننا ایں۔ تے شریعت دی تعلِیم پا کے چنگیاں شیواں پسند کرنا ایں۔
Punjabi Standard Bible (Punjabi Standard Bible) 2023
ਅਤੇ ਉਸ ਦੀ ਇੱਛਾ ਨੂੰ ਜਾਣਦਾ ਤੇ ਬਿਵਸਥਾ ਵਿੱਚੋਂ ਸਿੱਖਿਆ ਪਾ ਕੇ ਉੱਤਮ ਗੱਲਾਂ ਵਿੱਚ ਸਹਿਮਤ ਹੁੰਦਾ ਹੈਂ