Romans 2:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਰਖਾਂ ਦਾ ਸਿੱਖਿਅਕ ਅਤੇ ਅਗਿਆਨੀਆਂ ਦਾ ਗੁਰੂ ਹੈਂ । ਤੂੰ ਸਮਝਦਾ ਹੈਂ ਕਿ ਵਿਵਸਥਾ ਵਿੱਚ ਤੈਨੂੰ ਗਿਆਨ ਅਤੇ ਸੱਚ ਦਾ ਪ੍ਰਤੱਖ ਰੂਪ ਪ੍ਰਾਪਤ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਸੋਚਦੇ ਹੋ ਕਿ ਤੁਸੀਂ ਅਣਜਾਣ ਲੋਕਾਂ ਨੂੰ ਸਿਖਾ ਸਕਦੇ ਹੋ ਅਤੇ ਬੱਚਿਆਂ ਨੂੰ ਪਰਮੇਸ਼ਵਰ ਦੇ ਮਾਰਗ ਦੱਸ ਸਕਦੇ ਹੋ। ਕਿਉਂਕਿ ਤੁਸੀਂ ਨਿਸ਼ਚਤ ਹੋ ਕਿ ਪਰਮੇਸ਼ਵਰ ਦੀ ਬਿਵਸਥਾ ਤੁਹਾਨੂੰ ਪੂਰਾ ਗਿਆਨ ਅਤੇ ਸੱਚਾਈ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਰ ਸਤ ਦਾ ਸਰੂਪ ਜੋ ਸ਼ਰਾ ਵਿੱਚ ਹੈ ਮੇਰੇ ਕੋਲ ਹੈ
Punjabi ERV
ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ناداناں دا گُرو تے نیانیاں دا اُستاد آں تے شریعت دے عِلم تے سچیائی دا نمونہ میرے کول اے۔
Punjabi Standard Bible (Punjabi Standard Bible) 2023
ਅਤੇ ਨਿਰਬੁੱਧੀਆਂ ਨੂੰ ਸਿਖਾਉਣ ਵਾਲਾ ਅਤੇ ਬਾਲਕਾਂ ਦਾ ਸਿੱਖਿਅਕ ਹੈਂ ਅਤੇ ਬਿਵਸਥਾ ਵਿੱਚ ਤੇਰੇ ਕੋਲ ਗਿਆਨ ਅਤੇ ਸਚਾਈ ਦਾ ਸਰੂਪ ਹੈ,