Romans 2:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਕਹਿੰਦਾ ਹੈਂ, “ਵਿਭਚਾਰ ਨਾ ਕਰੋ” ਪਰ ਕੀ ਤੂੰ ਆਪ ਵਿਭਚਾਰ ਨਹੀਂ ਕਰਦਾ? ਤੂੰ ਮੂਰਤੀਆਂ ਨੂੰ ਘਿਰਨਾ ਕਰਦਾ ਹੈਂ ਪਰ ਕੀ ਤੂੰ ਆਪ ਹੀ ਮੰਦਰਾਂ ਨੂੰ ਨਹੀਂ ਲੁੱਟਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜੋ ਕਹਿੰਦੇ ਹੋ ਕਿ ਲੋਕਾਂ ਨੂੰ ਹਰਾਮਕਾਰੀ ਨਹੀਂ ਕਰਨੀ ਚਾਹੀਦੀ, ਕੀ ਤੁਸੀਂ ਵਿਭਚਾਰ ਕਰਦੇ ਹੋ? ਤੁਸੀਂ ਮੂਰਤੀਆਂ ਨੂੰ ਨਫ਼ਰਤ ਕਰਦੇ ਹੋ, ਕੀ ਤੁਸੀਂ ਮੰਦਰਾਂ ਨੂੰ ਲੁੱਟਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਿਹੜਾ ਆਖਦਾ ਹੈਂ ਭਈ ਜ਼ਨਾਹ ਨਾ ਕਰਨਾ ਕੀ ਆਪ ਹੀ ਜ਼ਨਾਹ ਕਰਦਾ ਹੈਂॽ ਤੂੰ ਜਿਹੜਾ ਮੂਰਤੀਆਂ ਤੋਂ ਘਿਣ ਕਰਦਾ ਹੈਂ ਕੀ ਆਪੇ ਮੰਦਰਾਂ ਨੂੰ ਲੁੱਟਦਾ ਹੈਂॽ
Punjabi ERV
ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں جیہڑا آکھنا ایں زنا نا کرنا۔ آپے ای زنا کرنا ایں؟ تُوں جیہڑا بُتاں توں نفرت کرنا ایں۔ آپ ای مَندراں نُوں لُٹّناں ایں۔
Punjabi Standard Bible (Punjabi Standard Bible) 2023
ਤੂੰ ਜਿਹੜਾ ਕਹਿੰਦਾ ਹੈਂ ਕਿ ਵਿਭਚਾਰ ਨਾ ਕਰ, ਕੀ ਆਪ ਹੀ ਵਿਭਚਾਰ ਕਰਦਾ ਹੈਂ? ਤੂੰ ਜਿਹੜਾ ਮੂਰਤੀਆਂ ਤੋਂ ਘਿਰਣਾ ਕਰਦਾ ਹੈਂ, ਕੀ ਆਪ ਹੀ ਮੰਦਰਾਂ ਨੂੰ ਲੁੱਟਦਾ ਹੈਂ?