Romans 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਂ ਕੀ ਤੂੰ ਉਸ ਦੀ ਕਿਰਪਾ, ਸਹਿਣਸ਼ੀਲਤਾ ਅਤੇ ਧੀਰਜ ਨੂੰ ਤੁੱਛ ਸਮਝਦਾ ਹੈਂ? ਕੀ ਤੂੰ ਨਹੀਂ ਜਾਣਦਾ ਕਿ ਪਰਮੇਸ਼ਰ ਦੀ ਕਿਰਪਾ ਦਾ ਉਦੇਸ਼ ਇਹ ਹੈ ਕਿ ਤੂੰ ਤੋਬਾ ਕਰੇਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਕੀ ਤੁਸੀਂ ਪਰਮੇਸ਼ਵਰ ਦੀ ਦਯਾ, ਧੀਰਜ ਅਤੇ ਸਬਰ ਦੀ ਦੌਲਤ ਦਾ ਅਪਮਾਨ ਕਰਦੇ ਹੋ, ਇਹ ਨਹੀਂ ਸਮਝਦੇ ਹੋ ਕਿ ਪਰਮੇਸ਼ਵਰ ਦੀ ਦਇਆ ਤੁਹਾਨੂੰ ਤੋਬਾ ਕਰਨ ਵੱਲ ਲੈ ਜਾਂਦੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈॽ
Punjabi ERV
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸਨੇ ਤੁਹਾਡੇ ਨਾਲ ਬਡ਼ੇ ਸਬਰ ਤੋਂ ਕੰਮ ਲਿਤ੍ਤਾ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا تُوں اوہدی مِہربانی تے تحمّل تے صبر دی دَولت نُوں ماڑا جاننا ایں۔ تے نئیں سمجھدا پئی خُدا دی مِہربانی تینُوں تَوبہ دے راہ پاندی اے؟
Punjabi Standard Bible (Punjabi Standard Bible) 2023
ਜਾਂ ਕੀ ਤੂੰ ਉਸ ਦੀ ਕਿਰਪਾ, ਸਹਿਣਸ਼ੀਲਤਾ ਅਤੇ ਧੀਰਜ ਦੇ ਧਨ ਨੂੰ ਤੁੱਛ ਸਮਝਦਾ ਹੈਂ ਅਤੇ ਨਹੀਂ ਜਾਣਦਾ ਕਿ ਪਰਮੇਸ਼ਰ ਦੀ ਕਿਰਪਾ ਤੈਨੂੰ ਤੋਬਾ ਵੱਲ ਲੈ ਜਾਂਦੀ ਹੈ?