Romans 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੂੰ ਆਪਣੇ ਕਠੋਰ ਅਤੇ ਜ਼ਿੱਦੀ ਦਿਲ ਦੇ ਦੁਆਰਾ ਆਪਣੇ ਲਈ ਅੰਤਮ ਸਜ਼ਾ ਵਾਲੇ ਦਿਨ ਦੇ ਲਈ ਸਜ਼ਾ ਇਕੱਠੀ ਕਰ ਰਿਹਾ ਹੈਂ, ਜਿਸ ਦਿਨ ਪਰਮੇਸ਼ਰ ਦਾ ਸੱਚਾ ਨਿਆਂ ਪ੍ਰਗਟ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਆਪਣੀ ਕਠੋਰਤਾਈ ਅਤੇ ਆਪਣੇ ਅਪਸ਼ਚਾਤਾਪੀ ਦਿਲ ਦੇ ਕਾਰਨ, ਉਸ ਦਿਨ ਦੇ ਲਈ ਤੁਸੀਂ ਪਰਮੇਸ਼ਵਰ ਦੇ ਕ੍ਰੋਧ ਨੂੰ ਆਪਣੇ ਵਿਰੁੱਧ ਸੰਭਾਲ ਰਿਹੇ ਹੋ ਜਿਸ ਦਿਨ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਹੋਵੇਗਾ ਅਤੇ ਉਹਨਾਂ ਦਾ ਧਰਮੀ ਨਿਆਂ ਵੀ ਪ੍ਰਗਟ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਓਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਉਂ ਪਰਗਟ ਹੋਵੇਗਾ ਆਪਣੇ ਲਈ ਕ੍ਰੋਧ ਇਕੱਠਾ ਕਰੀ ਜਾਂਦਾ ਹੈਂ
Punjabi ERV
ਪਰ ਤੁਸੀਂ ਬਡ਼ੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں تُوں اپنے ڈاہڈے تے نا تَوبہ کرن والے دِل دے سببّوں اوس دِن لئی جِہدے وِچ قَہر تے خُدا دی سَچّی عدالت ظاہر ہوئے گی۔ اپنے لئی قَہر اکٹّھا کرنا ایں۔
Punjabi Standard Bible (Punjabi Standard Bible) 2023
ਪਰ ਤੂੰ ਆਪਣੀ ਕਠੋਰਤਾ ਅਤੇ ਪਛਤਾਵੇ ਰਹਿਤ ਮਨ ਦੇ ਕਾਰਨ ਕ੍ਰੋਧ ਦੇ ਦਿਨ ਲਈ ਜਦੋਂ ਪਰਮੇਸ਼ਰ ਦਾ ਸੱਚਾ ਨਿਆਂ ਪਰਗਟ ਹੋਵੇਗਾ, ਆਪਣੇ ਵਾਸਤੇ ਕ੍ਰੋਧ ਇਕੱਠਾ ਕਰ ਰਿਹਾ ਹੈਂ।