Romans 3:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਾਣਦੇ ਹਾਂ ਕਿ ਵਿਵਸਥਾ ਜੋ ਕੁਝ ਕਹਿੰਦੀ ਹੈ, ਉਹ ਉਹਨਾਂ ਨੂੰ ਹੀ ਕਹਿੰਦੀ ਹੈ, ਜਿਹੜੇ ਵਿਵਸਥਾ ਦੇ ਅਧੀਨ ਹਨ ਜਿਸ ਨਾਲ ਹਰ ਇੱਕ ਮਨੁੱਖ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ਰ ਦੇ ਸਾਹਮਣੇ ਜਵਾਬਦੇਹ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਅਸੀਂ ਜਾਣਦੇ ਹਾਂ ਜੋ ਵੀ ਬਿਵਸਥਾ ਕਹਿੰਦੀ ਹੈ, ਪਰ ਇਹ ਉਹਨਾਂ ਲੋਕਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ ਤਾਂ ਜੋ ਹਰੇਕ ਮੂੰਹ ਚੁੱਪ ਹੋ ਜਾਵੇ ਅਤੇ ਸਾਰੀ ਦੁਨੀਆਂ ਪਰਮੇਸ਼ਵਰ ਦੇ ਨਿਆਉਂ ਦੇ ਹੇਠ ਆ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਸੀਂ ਜਾਣਦੇ ਹਾਂ ਭਈ ਸ਼ਰਾ ਜੋ ਕੁਝ ਆਖਦੀ ਹੈ ਸੋ ਸ਼ਰਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਉਂ ਦੇ ਹੇਠ ਆ ਜਾਵੇ
Punjabi ERV
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اسی جاننے آں پئی شریعت جو کُجھ آکھدی اے شریعت والیاں ای نُوں آکھدی اے تاں جو ہر اِک دا مُنھ بند ہو جائے۔ تے ساری دُنیا خُدا دی عدالت دے ہیٹھ آ جائے۔
Punjabi Standard Bible (Punjabi Standard Bible) 2023
ਪਰ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਕਹਿੰਦੀ ਹੈ ਉਹ ਉਨ੍ਹਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ ਤਾਂਕਿ ਹਰੇਕ ਮੂੰਹ ਬੰਦ ਕੀਤਾ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ਰ ਦੇ ਨਿਆਂ ਹੇਠ ਆ ਜਾਵੇ।