Romans 3:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਵਿਵਸਥਾ ਦੇ ਅਨੁਸਾਰ ਕੀਤੇ ਕੰਮਾਂ ਨਾਲ ਕੋਈ ਵੀ ਮਨੁੱਖ ਪਰਮੇਸ਼ਰ ਦੇ ਸਾਹਮਣੇ ਨੇਕ ਨਹੀਂ ਠਹਿਰਾਇਆ ਜਾਵੇਗਾ । ਵਿਵਸਥਾ ਦੁਆਰਾ ਤਾਂ ਪਾਪ ਦਾ ਗਿਆਨ ਹੀ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਕੋਈ ਵੀ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਨਹੀਂ ਠਹਿਰਾਇਆ ਜਾਵੇਗਾ; ਇਸ ਦੀ ਬਜਾਇ, ਬਿਵਸਥਾ ਦੁਆਰਾ ਅਸੀਂ ਆਪਣੇ ਪਾਪ ਬਾਰੇ ਜਾਣੂ ਹੁੰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਉਹ ਦੇ ਅੱਗੇ ਸ਼ਰਾ ਦੇ ਕਰਮਾਂ ਤੋਂ ਕੋਈ ਸਰੀਰ ਧਰਮੀ ਨਹੀਂ ਠਹਿਰੇਗਾ ਕਿਉਂ ਜੋ ਸ਼ਰਾ ਦੇ ਰਾਹੀਂ ਪਾਪ ਦੀ ਪਛਾਣ ਹੀ ਹੁੰਦੀ ਹੈ।।
Punjabi ERV
ਸ਼ਰ੍ਹਾ ਦੀ ਲੋਡ਼ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کوئی بندے شریعت دے کمّاں نال اوہدی نظر وِچ راستباز نا ٹھہرے گا۔ ایس لئی پئی شریعت نال ای گُناہ دی پہچان اے۔
Punjabi Standard Bible (Punjabi Standard Bible) 2023
ਕਿਉਂਕਿ ਕੋਈ ਵੀ ਪ੍ਰਾਣੀ ਬਿਵਸਥਾ ਦੇ ਕੰਮਾਂ ਤੋਂ ਉਸ ਦੇ ਸਨਮੁੱਖ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।