Romans 3:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਵਰਤਮਾਨ ਕਾਲ ਵਿੱਚ ਪਰਮੇਸ਼ਰ ਨੇ ਮਨੁੱਖ ਨੂੰ ਨੇਕ ਠਹਿਰਾ ਕੇ ਸਿੱਧ ਕੀਤਾ ਅਤੇ ਇਹ ਦਿਖਾ ਦਿੱਤਾ ਕਿ ਉਹ ਆਪ ਪਵਿੱਤਰ ਹਨ ਅਤੇ ਉਹ ਯਿਸੂ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਆਪਣੇ ਸਾਹਮਣੇ ਨੇਕ ਠਹਿਰਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਇਹ ਧਾਰਮਿਕਤਾ ਨੂੰ ਇਸ ਸਮੇਂ ਵਿੱਚ ਦੇਖਾਉਣ ਲਈ ਕੀਤਾ, ਤਾਂ ਜੋ ਉਹ ਵਿਅਕਤੀ ਜੋ ਯਿਸ਼ੂ ਵਿੱਚ ਵਿਸ਼ਵਾਸ ਰੱਖਦਾ ਹੈ ਪਰਮੇਸ਼ਵਰ ਉਸ ਨੂੰ ਧਰਮੀ ਠਹਿਰਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।
Punjabi ERV
ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس زمانے وِچ وی اپنی راستبازی ظاہر کرے۔ تاں جو اوہ آپ راستباز رہے۔ تے اوہنوں جیہڑا یِسُوع اُتّے اِیمان لیاوے راستباز ٹھہرائے۔
Punjabi Standard Bible (Punjabi Standard Bible) 2023
ਇਹ ਉਸ ਨੇ ਵਰਤਮਾਨ ਸਮੇਂ ਵਿੱਚ ਆਪਣੀ ਧਾਰਮਿਕਤਾ ਨੂੰ ਪਰਗਟ ਕਰਨ ਲਈ ਕੀਤਾ ਤਾਂਕਿ ਉਹ ਆਪ ਧਰਮੀ ਠਹਿਰੇ ਅਤੇ ਯਿਸੂ ਉੱਤੇ ਵਿਸ਼ਵਾਸ ਕਰਨ ਵਾਲੇ ਨੂੰ ਵੀ ਧਰਮੀ ਠਹਿਰਾਵੇ।