Romans 4:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਬਰਾਹਾਮ ਅਤੇ ਉਸ ਦੇ ਵੰਸ ਨਾਲ ਪਰਮੇਸ਼ਰ ਨੇ ਵਾਅਦਾ ਕੀਤਾ ਸੀ ਕਿ ਉਹ ਸੰਸਾਰ ਦੇ ਵਾਰਿਸ ਹੋਣਗੇ । ਇਹ ਵਾਅਦਾ ਅਬਰਾਹਾਮ ਦੇ ਵਿਵਸਥਾ ਦੇ ਮੰਨਣ ਕਾਰਨ ਨਹੀਂ ਸਗੋਂ ਵਿਸ਼ਵਾਸ ਦੁਆਰਾ ਨੇਕ ਠਹਿਰਾਏ ਜਾਣ ਦੇ ਕਾਰਨ ਦਿੱਤੀ ਗਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵਾਅਦੇ ਦੇ ਅਧਾਰ ਤੇ ਪਰਮੇਸ਼ਵਰ ਨੇ ਅਬਰਾਹਾਮ ਅਤੇ ਉਸਦੀ ਸੰਤਾਨ ਨਾਲ ਇਹ ਵਾਅਦਾ ਕੀਤਾ ਕਿ ਉਹ ਦੁਨੀਆਂ ਦੇ ਵਾਰਸ ਬਣਨਗੇ, ਪਰ ਇਹ ਵਾਅਦਾ ਅਬਰਾਹਾਮ ਦੇ ਬਿਵਸਥਾ ਨੂੰ ਮੰਨਣ ਨਾਲ ਨਹੀਂ, ਸਗੋਂ ਵਿਸ਼ਵਾਸ ਦੁਆਰਾ ਆਉਂਦੀ ਧਾਰਮਿਕਤਾ ਦੇ ਨਾਲ ਪੂਰਾ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਬਚਨ ਭਈ ਤੂੰ ਜਗਤ ਦਾ ਅਧਕਾਰੀ ਹੋਵੇਂਗਾ ਅਬਰਾਹਾਮ ਅਥਵਾ ਉਹ ਦੀ ਅੰਸ ਨਾਲ ਸ਼ਰਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਓਸ ਧਰਮ ਦੇ ਰਾਹੀਂ ਅਥਵਾ ਜਿਹੜਾ ਨਿਹਚਾ ਤੋਂ ਹੁੰਦਾ ਹੈ
Punjabi ERV
ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸਕਣਗੇ। ਉਸਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹਡ਼ੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہہ وعدہ پئی دُنیا تیری وِرثہ اے شریعت دی راہِیں ابرہام یا اوہدی نسل نال نئیں سی کِیتا گیا پر اِیمان دی راستبازی دی راہِیں کِیتا گیا۔
Punjabi Standard Bible (Punjabi Standard Bible) 2023
ਕਿਉਂਕਿ ਅਬਰਾਹਾਮ ਜਾਂ ਉਸ ਦੀ ਅੰਸ ਨੂੰ ਜਗਤ ਦਾ ਵਾਰਸ ਬਣਨ ਦਾ ਵਾਇਦਾ ਬਿਵਸਥਾ ਰਾਹੀਂ ਨਹੀਂ, ਸਗੋਂ ਵਿਸ਼ਵਾਸ ਦੀ ਧਾਰਮਿਕਤਾ ਰਾਹੀਂ ਦਿੱਤਾ ਗਿਆ ਸੀ।