Romans 4:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੁਆਰਾ ਪਰਮੇਸ਼ਰ ਦਾ ਕ੍ਰੋਧ ਪ੍ਰਗਟ ਹੁੰਦਾ ਹੈ ਪਰ ਜਿੱਥੇ ਵਿਵਸਥਾ ਨਹੀਂ ਉੱਥੇ ਇਸ ਦੀ ਉਲੰਘਣਾ ਵੀ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਬਿਵਸਥਾ ਪਰਮੇਸ਼ਵਰ ਦੇ ਕ੍ਰੋਧ ਲਿਆਉਂਦੀ ਹੈ। ਅਤੇ ਜਿੱਥੇ ਕੋਈ ਕਾਨੂੰਨ ਨਹੀਂ ਹੁੰਦਾ ਉੱਥੇ ਕੋਈ ਅਪਰਾਧ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸ਼ਰਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਸ਼ਰਾ ਨਹੀਂ ਉੱਥੇ ਉਲੰਘਣ ਵੀ ਨਹੀਂ
Punjabi ERV
ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸਕਦੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو شریعت قَہر پَیدا کر دی اے۔ پر جِتّھے شریعت نئیں اوتھے اوہدا ٹالنا وی نئیں۔
Punjabi Standard Bible (Punjabi Standard Bible) 2023
ਕਿਉਂਕਿ ਬਿਵਸਥਾ ਕ੍ਰੋਧ ਪੈਦਾ ਕਰਦੀ ਹੈ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਇਸ ਦੀ ਉਲੰਘਣਾ ਵੀ ਨਹੀਂ।