Romans 4:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਵਾਅਦੇ ਦਾ ਆਧਾਰ ਵਿਸ਼ਵਾਸ ਸੀ । ਇਹ ਇਸ ਲਈ ਸੀ ਕਿ ਵਾਅਦਾ ਪਰਮੇਸ਼ਰ ਦੇ ਮੁਫ਼ਤ ਵਰਦਾਨ ਦੇ ਤੌਰ ਤੇ ਅਬਰਾਹਾਮ ਦੇ ਸਾਰੇ ਵੰਸ ਦੇ ਲਈ ਨਿਸ਼ਚਿਤ ਹੈ । ਇਹ ਕੇਵਲ ਉਹਨਾਂ ਦੇ ਲਈ ਹੀ ਨਹੀਂ ਜਿਹੜੇ ਵਿਵਸਥਾ ਨੂੰ ਮੰਨਦੇ ਹਨ ਸਗੋਂ ਉਹਨਾਂ ਦੇ ਲਈ ਵੀ ਜਿਹੜੇ ਅਬਰਾਹਾਮ ਵਰਗਾ ਵਿਸ਼ਵਾਸ ਰੱਖਦੇ ਹਨ ਜੋ ਸਾਡਾ ਸਭ ਦਾ ਆਤਮਿਕ ਪਿਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਨਿਹਚਾ ਦੁਆਰਾ ਵਾਅਦਾ ਕੀਤਾ ਗਿਆ ਹੈ। ਇਹ ਕਿਰਪਾ ਦੇ ਕਾਰਨ ਦਿੱਤਾ ਗਿਆ ਹੈ, ਜੇ ਅਸੀਂ ਅਬਰਾਹਾਮ ਦੀ ਤਰ੍ਹਾਂ ਵਿਸ਼ਵਾਸ ਕਰਦੇ ਹਾਂ, ਤਾਂ ਅਸੀਂ ਸਾਰੇ ਮੂਸਾ ਦੀ ਬਿਵਸਥਾ ਦੇ ਅਨੁਸਾਰ ਜਿਉਂਦੇ ਹਾਂ ਜਾਂ ਨਹੀਂ, ਇਹ ਪ੍ਰਾਪਤ ਕਰ ਸਕਦੇ ਹਾਂ, ਕਿਉਂਕਿ ਅਬਰਾਹਾਮ ਉਹਨਾਂ ਸਾਰਿਆਂ ਦਾ ਪਿਤਾ ਹੈ ਜੋ ਵਿਸ਼ਵਾਸ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ
Punjabi ERV
ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے اوہ وِرثہ اِیمان توں اے۔ تاں جو فضل وانگُوں ہوئے تے ایہہ وعدہ کُل نسل لئی قیم رہے نا نِرا اوس نسل لئی جیہڑی شریعت والی اے۔ سگوں اوس لئی وی جیہڑی ابرہام وانگر اِیمان والی اے۔ جیہڑا ساڈے سبھناں دا پئیو اے۔
Punjabi Standard Bible (Punjabi Standard Bible) 2023
ਇਸੇ ਕਰਕੇ ਇਹ ਵਾਇਦਾ ਵਿਸ਼ਵਾਸ ਦੁਆਰਾ ਕਿਰਪਾ ਦੇ ਅਨੁਸਾਰ ਮਿਲਦਾ ਹੈ ਤਾਂਕਿ ਇਹ ਸਾਰੀ ਅੰਸ ਲਈ ਪੱਕਾ ਹੋ ਜਾਵੇ ਅਰਥਾਤ ਨਾ ਕੇਵਲ ਬਿਵਸਥਾ ਵਾਲਿਆਂ ਲਈ, ਸਗੋਂ ਉਨ੍ਹਾਂ ਲਈ ਵੀ ਜਿਹੜੇ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੇ ਹਨ ਜੋ ਸਾਡਾ ਸਭਨਾਂ ਦਾ ਪਿਤਾ ਹੈ।