Romans 4:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ” ਇਸ ਲਈ ਇਹ ਵਾਅਦਾ ਪਰਮੇਸ਼ਰ ਦੇ ਸਾਹਮਣੇ ਭਲਾ ਠਹਿਰਿਆ ਜਿਹਨਾਂ ਉੱਤੇ ਅਬਰਾਹਾਮ ਨੇ ਵਿਸ਼ਵਾਸ ਕੀਤਾ, ਉਹ ਪਰਮੇਸ਼ਰ ਜੋ ਮੁਰਦਿਆਂ ਨੂੰ ਜੀਵਨ ਦਿੰਦੇ ਹਨ ਅਤੇ ਉਹਨਾਂ ਚੀਜ਼ਾਂ ਨੂੰ ਹੋਂਦ ਵਿੱਚ ਲਿਆਉਂਦੇ ਹਨ ਜਿਹਨਾਂ ਦੀ ਕੋਈ ਹੋਂਦ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਇਹ ਲਿਖਿਆ ਹੈ: ਕਿ ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਉਹ ਸਾਡਾ ਵੀ ਪਿਤਾ ਹੈ ਕਿਉਂਕਿ ਅਬਰਾਹਾਮ ਨੇ ਉਸ ਪਰਮੇਸ਼ਵਰ ਤੇ ਵਿਸ਼ਵਾਸ ਕੀਤਾ ਜੋ ਮੁਰਦਿਆਂ ਨੂੰ ਦੁਬਾਰਾ ਜ਼ਿੰਦਾ ਕਰਦਾ ਹੈ ਅਤੇ ਉਹ ਨਵੀਆਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਉਹਨਾਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਜੋ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ
Punjabi ERV
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹਡ਼ਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(جیویں لِکھیا اے۔ پئی مَیں تینُوں بتھیریاں قوماں دا پئیو بنایا اے) اوس خُدا دی حضُوری وِچ جِہدے اُتّے اوس اِیمان لیاندا جیہڑا مُردیاں نُوں جوالدا تے اوہناں شیواں نُوں جیہڑیاں ہَین نئیں ایس طرح سَدّ دا اے پئی اوہ ہَین۔
Punjabi Standard Bible (Punjabi Standard Bible) 2023
ਜਿਵੇਂ ਲਿਖਿਆ ਹੈ: “ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ।” ਉਸ ਨੇ ਪਰਮੇਸ਼ਰ ਦੇ ਸਨਮੁੱਖ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜੀਵਨ ਦਿੰਦਾ ਹੈ ਅਤੇ ਜਿਨ੍ਹਾਂ ਵਸਤਾਂ ਦੀ ਹੋਂਦ ਨਹੀਂ ਹੈ ਉਨ੍ਹਾਂ ਨੂੰ ਇਸ ਤਰ੍ਹਾਂ ਸੱਦਦਾ ਹੈ ਜਿਵੇਂ ਉਨ੍ਹਾਂ ਦੀ ਹੋਂਦ ਹੋਵੇ।