Romans 4:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਬਰਾਹਾਮ ਨੇ ਨਿਰਾਸ਼ਾ ਵਿੱਚ ਵੀ ਆਸ ਰੱਖ ਕੇ ਵਿਸ਼ਵਾਸ ਕੀਤਾ ਅਤੇ ਉਹ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਿਆ । ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਤੇਰਾ ਵੰਸ ਇਹੋ ਜਿਹਾ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਮੀਦ ਦਾ ਕੋਈ ਕਾਰਨ ਨਹੀਂ ਸੀ, ਤਾਂ ਵੀ ਅਬਰਾਹਾਮ ਆਸ ਕਰਦਾ ਰਿਹਾ ਕਿ ਉਹ ਵਿਸ਼ਵਾਸ ਕਰਦਾ ਸੀ ਕਿ ਉਹ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣ ਜਾਵੇਗਾ। ਕਿਉਂਕਿ ਪਰਮੇਸ਼ਵਰ ਨੇ ਉਸਨੂੰ ਕਿਹਾ ਸੀ, “ਤੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਹੋਵੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਨਿਰਾਸਾ ਵਿੱਚ ਆਸ ਨਾਲ ਉਸ ਨੇ ਪਰਤੀਤ ਕੀਤੀ ਭਈ ਓਸ ਵਾਕ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ, ਉਹ ਬਾਹਲੀਆਂ ਕੌਮਾਂ ਦਾ ਪਿਤਾ ਹੋਵੇ
Punjabi ERV
ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس نااُمیدی وِچ آس نال اِیمان لیاندا۔ تاں جو اوس وعدے دے سببّوں پئی تیری نسل ایس طرح ہوئے گی۔ اوہ بتھیریاں قوماں دا پئیو بنے۔
Punjabi Standard Bible (Punjabi Standard Bible) 2023
ਅਬਰਾਹਾਮ ਨੇ ਨਿਰਾਸ਼ਾ ਵਿੱਚ ਵੀ ਆਸ ਰੱਖ ਕੇ ਵਿਸ਼ਵਾਸ ਕੀਤਾ ਕਿ ਉਸ ਵਚਨ ਦੇ ਅਨੁਸਾਰ ਜੋ ਕਿਹਾ ਗਿਆ ਸੀ, “ਤੇਰੀ ਅੰਸ ਅਜਿਹੀ ਹੀ ਹੋਵੇਗੀ” ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋਵੇ।