Romans 4:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਸ ਸਮੇਂ ਕੋਈ ਸੌ ਸਾਲ ਦਾ ਹੋ ਚੁੱਕਾ ਸੀ ਅਤੇ ਉਹ ਜਾਣਦਾ ਸੀ ਕਿ ਉਸ ਦਾ ਸਰੀਰ ਮਰੇ ਬਰਾਬਰ ਅਤੇ ਸਾਰਾਹ ਉਸ ਦੀ ਪਤਨੀ ਬਾਂਝ ਹੈ ਪਰ ਫਿਰ ਵੀ ਉਸ ਦਾ ਵਿਸ਼ਵਾਸ ਨਾ ਡੋਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅਬਰਾਹਾਮ ਦੀ ਨਿਹਚਾ ਕਮਜ਼ੋਰ ਨਹੀਂ ਹੋਈ, ਹਾਲਾਂਕਿ ਉਹ ਸੋ ਸਾਲ ਦੀ ਉਮਰ ਦਾ ਸੀ ਉਸਨੇ ਸਮਝਿਆ ਕਿ ਉਸਦਾ ਸਰੀਰ ਮਰਿਆ ਵਾਂਗ ਸੀ, ਅਤੇ ਸਾਰਾਹ ਦੀ ਕੁੱਖ ਵੀ ਇਸੇ ਤਰ੍ਹਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਹਚਾ ਵਿੱਚ ਉਹ ਢਿੱਲਾ ਨਾ ਹੋਇਆ ਭਾਵੇਂ ਉਹ ਸੌਕੁ ਵਰਿਹਾਂ ਦਾ ਹੋ ਗਿਆ ਸੀ ਜਦੋਂ ਉਹ ਨੇ ਧਿਆਨ ਕੀਤਾ ਭਈ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਸੋਕਾ ਲੱਗ ਗਿਆ ਹੈ
Punjabi ERV
ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد سَو کُو ورھیاں دا سی اوس بھانویں اپنے بدن دا جیہڑا موئے برابر سی تے سارہ دے کُکھ دی مُردگی دا وچار کِیتا پر اِیمان وِچ ڈِھلّا نا ہویا۔
Punjabi Standard Bible (Punjabi Standard Bible) 2023
ਉਹ ਆਪਣੇ ਮੁਰਦੇ ਜਿਹੇ ਸਰੀਰ ਨੂੰ, ਕਿਉਂਕਿ ਉਹ ਸੌ ਸਾਲ ਦਾ ਸੀ ਅਤੇ ਸਾਰਾਹ ਦੀ ਕੁੱਖ ਦੀ ਮਰੀ ਹੋਈ ਦਸ਼ਾ ਨੂੰ ਜਾਣਦਾ ਹੋਇਆ ਵੀ ਵਿਸ਼ਵਾਸ ਵਿੱਚ ਕਮਜ਼ੋਰ ਨਾ ਹੋਇਆ