Romans 4:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਵਿਸ਼ਵਾਸ ਨੇ ਉਸ ਦਾ ਸਾਥ ਨਾ ਛੱਡਿਆ ਅਤੇ ਉਸ ਨੇ ਪਰਮੇਸ਼ਰ ਦੇ ਵਾਅਦੇ ਉੱਤੇ ਕਿਸੇ ਤਰ੍ਹਾਂ ਦਾ ਸ਼ੱਕ ਨਾ ਕੀਤਾ ਸਗੋਂ ਆਪਣੇ ਵਿਸ਼ਵਾਸ ਵਿੱਚ ਅਟੱਲ ਰਹਿ ਕੇ ਪਰਮੇਸ਼ਰ ਦੀ ਵਡਿਆਈ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਬਰਾਹਾਮ ਨੇ ਪਰਮੇਸ਼ਵਰ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਤੋਂ ਭਟਕਣ ਦੀ ਬਜਾਏ, ਵਿਸ਼ਵਾਸ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਦੁਆਰਾ ਪਰਮੇਸ਼ਵਰ ਦੀ ਵਡਿਆਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਪਰਮੇਸ਼ੁਰ ਦੇ ਬਚਨ ਦੀ ਵੱਲੋਂ ਉਹ ਨੇ ਬੇਪਰਤੀਤ ਨਾਲ ਸੰਕਾ ਨਾ ਕੀਤੀ ਸਗੋਂ ਨਿਹਚਾ ਵਿੱਚ ਤਕੜਿਆਂ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ
Punjabi ERV
ਪਰਮੇਸ਼ੁਰ ਦੇ ਵਚਨ ਵੱਲੋਂ ਉਸਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا دے وعدے اُتّے بے اِیمانی نال شک نا کِیتا۔ سگوں اِیمان دی راہِیں تگڑیاں ہو کے خُدا دی وڈیائی کِیتی۔
Punjabi Standard Bible (Punjabi Standard Bible) 2023
ਅਤੇ ਨਾ ਉਸ ਨੇ ਅਵਿਸ਼ਵਾਸੀ ਹੋ ਕੇ ਪਰਮੇਸ਼ਰ ਦੇ ਵਾਇਦੇ ਉੱਤੇ ਸ਼ੱਕ ਕੀਤਾ, ਸਗੋਂ ਵਿਸ਼ਵਾਸ ਵਿੱਚ ਤਕੜਾ ਹੋ ਕੇ ਪਰਮੇਸ਼ਰ ਦੀ ਵਡਿਆਈ ਕੀਤੀ।