Romans 4:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਬਦ (“ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ”) ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸ਼ਬਦ “ਕਿ ਉਹ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਾਇਆ ਗਿਆ” ਕੇਵਲ ਉਸ ਦੇ ਲਈ ਹੀ ਨਹੀਂ ਲਿਖੇ ਗਏ ਹਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਉਸਨੂੰ ਧਰਮੀ ਗਿਣਿਆ, ਇਹ ਸ਼ਬਦ ਸਿਰਫ ਅਬਰਾਹਾਮ ਦੇ ਲਈ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਭਈ ਉਹ ਦੇ ਲਈ ਗਿਣੀ ਗਈ ਨਿਰੀ ਓਸੇ ਦੇ ਨਮਿੱਤ ਨਹੀਂ ਲਿਖੀ ਗਈ
Punjabi ERV
ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਜੋ ਉਹ ਦੇ ਲਈ ਗਿਣੀ ਗਈ, ਸਿਰਫ਼ ਉਸੇ ਦੇ ਲਈ ਨਹੀਂ ਲਿਖੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ گلّ پئی اِیمان اوہدے لئی راستبازی گِنیا گیا۔ نِری اوہدے لئی نئیں لِکھی گئی۔
Punjabi Standard Bible (Punjabi Standard Bible) 2023
ਹੁਣ “ਵਿਸ਼ਵਾਸ ਉਸ ਦੇ ਲਈ ਧਾਰਮਿਕਤਾ ਗਿਣਿਆ ਗਿਆ” ਇਹ ਕੇਵਲ ਉਸ ਦੇ ਲਈ ਹੀ ਨਹੀਂ ਲਿਖਿਆ ਗਿਆ,