Romans 4:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ, ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਦੂਜੇ ਪਾਸੇ ਜੋ ਕੰਮ ਨਹੀਂ ਕਰਦਾ ਸਗੋਂ ਦੁਸ਼ਟਾਂ ਨੂੰ ਨੇਕ ਠਹਿਰਾਉਣ ਵਾਲੇ ਪਰਮੇਸ਼ਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਦਾ ਵਿਸ਼ਵਾਸ ਹੀ ਨੇਕੀ ਗਿਣਿਆ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ, ਉਹ ਵਿਅਕਤੀ ਜੋ ਕੰਮ ਨਹੀਂ ਕਰਦਾ, ਪਰ ਉਹ ਪਰਮੇਸ਼ਵਰ ਤੇ ਭਰੋਸਾ ਕਰਦਾ ਹੈ ਅਤੇ ਜੋ ਦੁਸ਼ਟ ਨੂੰ ਨਿਰਦੋਸ਼ ਘੋਸ਼ਿਤ ਕਰਦਾ ਹੈ, ਇਸ ਵਿਸ਼ਵਾਸ ਦੁਆਰਾ ਉਹ ਧਰਮੀ ਮੰਨਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਕੰਮ ਨਾ ਕਰੇ ਕੇ ਉਸ ਉੱਤੇ ਨਿਹਚਾ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ ਉਹ ਦੀ ਨਿਹਚਾ ਧਰਮ ਗਿਣੀਦੀ ਹੈ
Punjabi ERV
ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸਨੂੰ ਧਰਮੀ ਬਣਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا کمّ نئیں کر دا سگوں گُنہگار نُوں راستباز ٹھہران والے اُتّے اِیمان لیاؤندا اے۔ اوہدے لئی اوہدا اِیمان راستبازی گِنیا جاندا اے۔
Punjabi Standard Bible (Punjabi Standard Bible) 2023
ਪਰ ਜਿਹੜਾ ਕੰਮ ਨਹੀਂ ਕਰਦਾ ਸਗੋਂ ਕੁਧਰਮੀ ਨੂੰ ਧਰਮੀ ਠਹਿਰਾਉਣ ਵਾਲੇ ਉੱਤੇ ਵਿਸ਼ਵਾਸ ਕਰਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।