Romans 4:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਦਾਊਦ ਨੇ ਵੀ ਉਸ ਮਨੁੱਖ ਨੂੰ ਧੰਨ ਕਿਹਾ ਜਿਸ ਨੂੰ ਪਰਮੇਸ਼ਰ ਨੇ ਉਸ ਦੇ ਕੰਮਾਂ ਤੋਂ ਬਿਨਾਂ ਹੀ ਨੇਕ ਠਹਿਰਾਇਆ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਾਵੀਦ ਵੀ ਇਹ ਗੱਲ ਕਹਿੰਦੇ ਹਨ ਕਿ ਧੰਨ ਹੈ ਉਹ ਮਨੁੱਖ ਜਿਸਨੂੰ ਪਰਮੇਸ਼ਵਰ ਨੇ ਕੰਮਾਂ ਤੋਂ ਇਲਾਵਾ ਧਰਮੀ ਠਹਿਰਾਇਆ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਦਾਊਦ ਵੀ ਓਸ ਮਨੁੱਖ ਨੂੰ ਧੰਨ ਆਖਦਾ ਹੈ ਜਿਹ ਦੇ ਲਈ ਪਰਮੇਸ਼ੁਰ ਕਰਨੀਆਂ ਦੇ ਬਾਝੋਂ ਗਿਣ ਲੈਂਦਾ ਹੈ -
Punjabi ERV
ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸਨੂੰ ਪਰਮੇਸ਼ੁਰ ਉਸਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں داؤد دی اوس بندے دے مُبارک حال دا ذِکر کر دا اے۔ جِہدے لئی خُدا بِناں کمّاں دے راستبازی گِن لَیندا اے۔
Punjabi Standard Bible (Punjabi Standard Bible) 2023
ਜਿਵੇਂ ਕਿ ਦਾਊਦ ਵੀ ਉਸ ਮਨੁੱਖ ਨੂੰ ਧੰਨ ਕਹਿੰਦਾ ਹੈ ਜਿਸ ਨੂੰ ਪਰਮੇਸ਼ਰ ਕੰਮਾਂ ਦੇ ਬਿਨਾਂ ਧਰਮੀ ਠਹਿਰਾਉਂਦਾ ਹੈ: