Romans 4:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਇਹ ਧੰਨ ਹੋਣਾ ਕੇਵਲ ਸੁੰਨਤੀਆਂ ਨੂੰ ਹੀ ਕਿਹਾ ਗਿਆ ਹੈ ਜਾਂ ਅਸੁੰਨਤੀਆਂ ਨੂੰ ਵੀ? ਅਸੀਂ ਪਹਿਲਾਂ ਕਿਹਾ ਹੈ: “ਅਬਰਾਹਾਮ ਨੇ ਪਰਮੇਸ਼ਰ ਉੱਤੇ ਵਿਸ਼ਵਾਸ ਕੀਤਾ ਅਤੇ ਇਸ ਕਾਰਨ ਉਸ ਨੂੰ ਪਰਮੇਸ਼ਰ ਨੇ ਨੇਕ ਠਹਿਰਾਇਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਇਹ ਬਰਕਤ ਸਿਰਫ ਸੁੰਨਤੀਆਂ ਦੇ ਲਈ ਹੀ ਹੈ, ਜਾਂ ਅਸੁੰਨਤ ਲੋਕਾਂ ਦੇ ਲਈ ਵੀ? ਅਸੀਂ ਕਹਿੰਦੇ ਆ ਰਹੇ ਹਾਂ ਕਿ ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਅਥਵਾ ਅਸੁੰਨਤੀਆਂ ਦੇ ਲਈ ਵੀ ਹੈॽ ਕਿਉਂ ਜੋ ਅਸੀਂ ਆਖਦੇ ਹਾਂ ਭਈ ਅਬਰਾਹਾਮ ਦੇ ਲਈ ਉਹ ਦੀ ਨਿਹਚਾ ਧਰਮ ਗਿਣੀ ਗਈ ਸੀ
Punjabi ERV
ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਆਸਥਾ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਆਸਥਾ ਨੇ ਉਸਨੂੰ ਧਰਮੀ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ مُبارکبادی سُنتی بہن والیاں اُتّے آؤندی اے یا نا بہن والیاں اُتّے وی؟ کیوں جو اسی آکھنے آں پئی ابرہام لئی اوہدا اِیمان ای راستبازی گِنیا گیا سی۔
Punjabi Standard Bible (Punjabi Standard Bible) 2023
ਤਾਂ ਕੀ ਇਹ ਧੰਨ ਕਹਿਣਾ ਸੁੰਨਤੀਆਂ ਲਈ ਹੈ ਜਾਂ ਅਸੁੰਨਤੀਆਂ ਲਈ ਵੀ? ਕਿਉਂਕਿ ਅਸੀਂ ਕਹਿੰਦੇ ਹਾਂ ਕਿ ਅਬਰਾਹਾਮ ਦਾ ਵਿਸ਼ਵਾਸ ਉਸ ਦੇ ਲਈ ਧਾਰਮਿਕਤਾ ਗਿਣਿਆ ਗਿਆ।