Romans 5:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਹ ਹੀ ਨਹੀਂ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੁਆਰਾ ਜਿਹਨਾਂ ਦੇ ਰਾਹੀਂ ਸਾਡਾ ਮੇਲ ਹੋਇਆ ਹੈ, ਪਰਮੇਸ਼ਰ ਵਿੱਚ ਅਨੰਦ ਮਨਾਉਂਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਰਫ ਇਹ ਹੀ ਨਹੀਂ, ਅਸੀਂ ਆਪਣੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਪਰਮੇਸ਼ਵਰ ਤੇ ਮਾਣ ਕਰਦੇ ਹਾਂ, ਜਿਸ ਰਾਹੀਂ ਹੁਣ ਸਾਨੂੰ ਮੇਲ ਪ੍ਰਾਪਤ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਰਾ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਭੀ ਆਪਣੇ ਪ੍ਰਭੁ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।।
Punjabi ERV
ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِرا ایہو نئیں سگوں اسی خُدا وِچ فخر وی کرنے آں۔ اپنے خُداوند یِسُوع مسِیح دی خاطر جِہدی راہِیں ہُن اسی مِلائے گئے آں۔
Punjabi Standard Bible (Punjabi Standard Bible) 2023
ਕੇਵਲ ਐਨਾ ਹੀ ਨਹੀਂ, ਸਗੋਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਜਿਸ ਦੇ ਦੁਆਰਾ ਹੁਣ ਅਸੀਂ ਉਸ ਮੇਲ ਨੂੰ ਪ੍ਰਾਪਤ ਕੀਤਾ, ਪਰਮੇਸ਼ਰ ਵਿੱਚ ਘਮੰਡ ਵੀ ਕਰਦੇ ਹਾਂ।