Romans 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਆਦਮ ਦੇ ਸਮੇਂ ਤੋਂ ਲੈ ਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਫਿਰ ਵੀ ਮੌਤ ਨੇ ਆਦਮ ਤੋਂ ਲੈ ਕੇ ਮੂਸਾ ਤੱਕ, ਸਭ ਲੋਕਾਂ ਉੱਤੇ ਰਾਜ ਕੀਤਾ । ਇੱਥੋਂ ਤੱਕ ਕਿ ਉਹਨਾਂ ਲੋਕਾਂ ਉੱਤੇ ਵੀ ਜਿਹਨਾਂ ਨੇ ਆਦਮ ਦੀ ਤਰ੍ਹਾਂ ਪਰਮੇਸ਼ਰ ਦੇ ਹੁਕਮ ਨੂੰ ਤੋੜ ਕੇ ਪਾਪ ਨਹੀਂ ਕੀਤਾ ਸੀ । ਆਦਮ ਆਉਣ ਵਾਲੇ ਮਨੁੱਖ ਦਾ ਇੱਕ ਚਿੰਨ੍ਹ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫਿਰ ਵੀ, ਆਦਮ ਦੇ ਸਮੇਂ ਤੋਂ ਲੈ ਕੇ ਮੋਸ਼ੇਹ ਦੇ ਸਮੇਂ ਤੱਕ ਮੌਤ ਨੇ ਰਾਜ ਕੀਤਾ, ਇੱਥੋ ਤੱਕ ਕਿ ਉਹਨਾਂ ਲੋਕਾਂ ਉੱਤੇ ਵੀ ਜਿਨ੍ਹਾਂ ਨੇ ਹੁਕਮ ਤੋੜ ਕੇ ਪਾਪ ਨਹੀਂ ਕੀਤਾ, ਜਿਵੇਂ ਕਿ ਆਦਮ, ਜੋ ਆਉਣ ਵਾਲਾ ਇੱਕ ਨਮੂਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ
Punjabi ERV
ਪਰ ਆਦਮ ਦੇ ਸਮੇਂ ਤੋਂ ਲੈਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی آدم توں لے کے مُوسیٰ تِیکر مَوت نے اوہناں اُتّے وی بادشاہی کِیتی۔ جِنہاں آدم دی نافرمانی وانگر گُناہ نا کِیتا۔ جیہڑا آؤن والے دا نمونہ سی۔
Punjabi Standard Bible (Punjabi Standard Bible) 2023
ਫਿਰ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਲੋਕਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਕੀਤਾ ਸੀ; ਆਦਮ ਉਸ ਦਾ ਨਮੂਨਾ ਸੀ ਜਿਹੜਾ ਆਉਣ ਵਾਲਾ ਸੀ।