Romans 5:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਸ ਦੇ ਅਪਰਾਧ ਅਤੇ ਪਰਮੇਸ਼ਰ ਦੇ ਮੁਫ਼ਤ ਵਰਦਾਨ ਦੀ ਆਪਸ ਵਿੱਚ ਕੋਈ ਬਰਾਬਰੀ ਨਹੀਂ ਹੈ । ਇਹ ਸੱਚ ਹੈ ਕਿ ਇੱਕ ਆਦਮੀ ਦਾ ਅਪਰਾਧ ਬਹੁਤ ਸਾਰੇ ਲੋਕਾਂ ਦੀ ਮੌਤ ਦਾ ਕਾਰਨ ਹੋਇਆ ਪਰ ਪਰਮੇਸ਼ਰ ਦੀ ਕਿਰਪਾ ਅਤੇ ਮੁਫ਼ਤ ਵਰਦਾਨ ਇਸ ਤੋਂ ਵੀ ਵੱਧ ਕੇ, ਇੱਕ ਆਦਮੀ ਭਾਵ ਪ੍ਰਭੂ ਯਿਸੂ ਮਸੀਹ ਦੇ ਦੁਆਰਾ ਸਭ ਦੇ ਲਈ ਬਹੁਤ ਅਸੀਸ ਦਾ ਕਾਰਨ ਬਣਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਵਰਦਾਨ ਪਾਪ ਵਰਗਾ ਨਹੀਂ ਹੈ ਕਿਉਂਕਿ ਜੇ ਬਹੁਤ ਸਾਰੇ ਲੋਕ ਇੱਕ ਆਦਮੀ ਦੇ ਪਾਪ ਕਾਰਣ ਮਰ ਗਏ, ਤਾਂ ਪਰਮੇਸ਼ਵਰ ਦੀ ਕਿਰਪਾ, ਜਿਹੜੀ ਇੱਕ ਆਦਮੀ, ਯਿਸ਼ੂ ਮਸੀਹ, ਦੀ ਕਿਰਪਾ ਦੁਆਰਾ ਪ੍ਰਾਪਤ ਹੋਈ, ਬਹੁਤ ਸਾਰੇ ਲੋਕਾਂ ਤੇ ਪਰਗਟ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ
Punjabi ERV
ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹਡ਼ੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ نئیں پئی جِہیا قصور تیِہی بخشِش کیوں جو جد اِک دے قصور نال بتھیرے موئے تے خُدا دا فضل تے اوہ بخشِش جیہڑی اِک بندے یعنی یِسُوع مسِیح دے فضل توں اے ضرُور ای بتھیریاں لئی وَاہوَا ساری ہوئی۔
Punjabi Standard Bible (Punjabi Standard Bible) 2023
ਪਰ ਇਵੇਂ ਨਹੀਂ ਕਿ ਜਿਸ ਤਰ੍ਹਾਂ ਅਪਰਾਧ ਹੈ ਉਸੇ ਤਰ੍ਹਾਂ ਵਰਦਾਨ ਵੀ ਹੈ, ਕਿਉਂਕਿ ਜੇ ਇੱਕ ਮਨੁੱਖ ਦੇ ਅਪਰਾਧ ਕਰਕੇ ਬਹੁਤ ਮਰੇ ਤਾਂ ਪਰਮੇਸ਼ਰ ਦੀ ਕਿਰਪਾ ਅਤੇ ਇੱਕ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦਾ ਦਾਨ ਇਸ ਤੋਂ ਕਿਤੇ ਵਧਕੇ ਬਹੁਤ ਲੋਕਾਂ ਨੂੰ ਭਰਪੂਰੀ ਨਾਲ ਮਿਲਿਆ।