Romans 5:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੱਚ ਹੈ ਕਿ ਇੱਕ ਆਦਮੀ ਦੇ ਪਾਪ ਦੁਆਰਾ ਮੌਤ ਨੇ ਆਪਣਾ ਰਾਜ ਸ਼ੁਰੂ ਕੀਤਾ ਅਤੇ ਇਹ ਕੇਵਲ ਇੱਕ ਆਦਮੀ ਦੇ ਕਾਰਨ ਹੋਇਆ । ਪਰ ਇਸ ਤੋਂ ਵੀ ਵੱਧ ਕੇ ਜਿਹਨਾਂ ਨੇ ਅਪਾਰ ਕਿਰਪਾ ਅਤੇ ਪਵਿੱਤਰਤਾ ਦਾ ਮੁਫ਼ਤ ਵਰਦਾਨ ਪ੍ਰਾਪਤ ਕੀਤਾ ਹੈ, ਉੁਹ ਇੱਕ ਮਨੁੱਖ ਭਾਵ ਪ੍ਰਭੂ ਯਿਸੂ ਮਸੀਹ ਦੇ ਦੁਆਰਾ ਜੀਵਨ ਵਿੱਚ ਜ਼ਰੂਰ ਰਾਜ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਇੱਕ ਆਦਮੀ ਦੇ ਪਾਪ ਕਰਨ ਦੁਆਰਾ ਮੌਤ ਦਾ ਰਾਜ ਹੋ ਗਿਆ, ਤਾਂ ਉਹ ਲੋਕ ਜਿਹੜੇ ਪਰਮੇਸ਼ਵਰ ਦੀ ਕਿਰਪਾ ਅਤੇ ਧਰਮੀ ਹੋਣ ਦੇ ਵਰਦਾਨ ਨੂੰ ਪ੍ਰਾਪਤ ਕਰਦੇ ਹਨ, ਇੱਕ ਆਦਮੀ, ਯਿਸ਼ੂ ਮਸੀਹ ਦੇ ਰਾਹੀਂ ਜੀਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਉਸ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾ ਬਹੁਤ ਵਧੀਕ ਓਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਰਮ ਦੀ ਬਖ਼ਸ਼ੀਸ਼ ਵਾਫ਼ਰ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ
Punjabi ERV
ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹਡ਼ੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اِک دے قصور دے سببّوں جے مَوت نے اِک دی راہِیں بادشاہی کِیتی۔ تے اوہ لوک جیہڑے فضل تے راستبازی دی بخشِش وَدّھ پاندے نیں۔ اِک دی راہِیں جیہڑا یِسُوع مسِیح اے۔ ضرُور ای زِندگی وِچ بادشاہی کرن گے۔
Punjabi Standard Bible (Punjabi Standard Bible) 2023
ਕਿਉਂਕਿ ਜੇ ਮੌਤ ਨੇ ਇੱਕ ਮਨੁੱਖ ਦੇ ਅਪਰਾਧ ਕਰਕੇ ਇੱਕ ਹੀ ਦੇ ਰਾਹੀਂ ਰਾਜ ਕੀਤਾ ਤਾਂ ਇਸ ਤੋਂ ਬਹੁਤ ਵਧਕੇ ਉਹ ਜਿਹੜੇ ਕਿਰਪਾ ਅਤੇ ਧਾਰਮਿਕਤਾ ਦੇ ਦਾਨ ਨੂੰ ਬਹੁਤਾਇਤ ਨਾਲ ਪ੍ਰਾਪਤ ਕਰਦੇ ਹਨ ਇੱਕ ਮਨੁੱਖ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।