Romans 5:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਰਾਹੀਂ ਵਿਸ਼ਵਾਸ ਦੁਆਰਾ ਅਸੀਂ ਪਰਮੇਸ਼ਰ ਦੀ ਕਿਰਪਾ ਤੱਕ ਪਹੁੰਚੇ ਜਿਸ ਵਿੱਚ ਅਸੀਂ ਇਸ ਸਮੇਂ ਖੜ੍ਹੇ ਹਾਂ । ਇਸ ਲਈ ਆਓ, ਅਸੀਂ ਪਰਮੇਸ਼ਰ ਦੀ ਮਹਿਮਾ ਦੇ ਹਿੱਸੇਦਾਰ ਹੋਣ ਦੀ ਆਸ ਦੇ ਲਈ ਮਾਣ ਕਰੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੇ ਦੁਆਰਾ ਅਸੀਂ ਉਸ ਕਿਰਪਾ ਤੱਕ ਪਹੁੰਚੇ ਹਾਂ ਜਿਸ ਵਿੱਚ ਅਸੀਂ ਹੁਣ ਖੜੇ ਹਾਂ। ਹੁਣ ਅਸੀਂ ਪਰਮੇਸ਼ਵਰ ਦੀ ਮਹਿਮਾ ਦੀ ਉਮੀਦ ਵਿੱਚ ਖੁਸ਼ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਰਾਹੀਂ ਵੀ ਅਸੀਂ ਨਿਹਚਾ ਨਾਲ ਓਸ ਕਿਰਪਾ ਵਿੱਚ ਅੱਪੜੇ ਜਿਹ ਦੇ ਉੱਤੇ ਖਲੋਤੇ ਹਾਂ, ਅਤੇ ਪਰਮੇਸ਼ੁਰ ਦੇ ਪਰਤਾਪ ਦੀ ਆਸ ਉੱਤੇ ਅਭਮਾਨ ਕਰੀਏ
Punjabi ERV
ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿਡ਼ਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدی راہِیں اِیمان نال ساڈی فضل تِیکر پہنچ اے۔ جِہدے وِچ اسی قیم آں۔ تے خُدا دے جلال دی آس اُتّے اسی فخر کریئے۔
Punjabi Standard Bible (Punjabi Standard Bible) 2023
ਉਸੇ ਦੇ ਰਾਹੀਂ ਅਸੀਂ ਵਿਸ਼ਵਾਸ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਸ ਵਿੱਚ ਅਸੀਂ ਕਾਇਮ ਹਾਂ ਅਤੇ ਪਰਮੇਸ਼ਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰਦੇ ਹਾਂ।