Romans 5:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਪਾਪ ਨੇ ਮੌਤ ਰਾਹੀਂ ਸਾਡੇ ਤੇ ਰਾਜ ਕੀਤਾ, ਤਿਵੇਂ ਹੀ, ਹੁਣ ਕਿਰਪਾ ਸਾਨੂੰ ਧਰਮੀ ਬਣਾਕੇ ਰਾਜ ਕਰੇਗੀ ਅਤੇ ਯਿਸੂ ਮਸੀਹ ਸਾਡੇ ਪ੍ਰਭੂ ਰਾਹੀਂ ਸਦੀਪਕ ਜੀਵਨ ਲਿਆਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਪਾਪ ਨੇ ਮੌਤ ਦੇ ਦੁਆਰਾ ਮਨੁੱਖਾਂ ਉੱਤੇ ਰਾਜ ਕੀਤਾ, ਉਸੇ ਤਰ੍ਹਾਂ ਪਰਮੇਸ਼ਰ ਦੀ ਕਿਰਪਾ ਸਾਨੂੰ ਨੇਕ ਠਹਿਰਾ ਕੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਦੁਆਰਾ ਅਨੰਤ ਜੀਵਨ ਦੇ ਕੇ ਰਾਜ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜਿਵੇਂ ਪਾਪ ਨੇ ਮੌਤ ਰਾਹੀਂ ਰਾਜ ਕੀਤਾ, ਉਸੇ ਤਰ੍ਹਾਂ ਪਰਮੇਸ਼ਵਰ ਦੀ ਕਿਰਪਾ ਨੇ ਧਾਰਮਿਕਤਾ ਦੁਆਰਾ ਰਾਜ ਕੀਤਾ ਤਾਂ ਜੋ ਯਿਸ਼ੂ ਮਸੀਹ ਰਾਹੀਂ ਸਦੀਪਕ ਜੀਵਨ ਮਿਲੇ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਨਾਲ ਰਾਜ ਕੀਤਾ ਤਿਵੇਂ ਕਿਰਪਾ ਭੀ ਯਿਸੂ ਮਸੀਹ ਸਾਡੇ ਪ੍ਰਭੁ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਰਮ ਦੇ ਰਾਹੀਂ ਰਾਜ ਕਰੇ।।
Punjabi ERV
ਜਿਵੇਂ ਕਿ ਪਾਪ ਨੇ ਮੌਤ ਰਾਹੀਂ ਸਾਡੇ ਤੇ ਰਾਜ ਕੀਤਾ, ਤਿਵੇਂ ਹੀ, ਹੁਣ ਕਿਰਪਾ ਸਾਨੂੰ ਧਰਮੀ ਬਣਾਕੇ ਰਾਜ ਕਰੇਗੀ ਅਤੇ ਯਿਸੂ ਮਸੀਹ ਸਾਡੇ ਪ੍ਰਭੂ ਰਾਹੀਂ ਸਦੀਵੀ ਜੀਵਨ ਲਿਆਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو جیویں گُناہ مَوت وِچ بادشاہی کِیتی۔ ایسے طرح فضل دی زِندگی توڑی راستبازی دی راہِیں یِسُوع مسِیح ساڈے خُداوند دی راہِیں بادشاہی کرے۔
Punjabi Standard Bible (Punjabi Standard Bible) 2023
ਤਾਂਕਿ ਜਿਸ ਤਰ੍ਹਾਂ ਪਾਪ ਨੇ ਮੌਤ ਦੇ ਦੁਆਰਾ ਰਾਜ ਕੀਤਾ, ਉਸੇ ਤਰ੍ਹਾਂ ਕਿਰਪਾ ਵੀ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਧਾਰਮਿਕਤਾ ਦੇ ਦੁਆਰਾ ਰਾਜ ਕਰੇ।