Romans 6:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪਣੇ ਸਰੀਰ ਦੇ ਅੰਗਾਂ ਨੂੰ ਦੁਸ਼ਟਤਾ ਦਾ ਸਾਧਨ ਹੋਣ ਲਈ ਅਰਪਿਤ ਨਾ ਕਰੋ ਸਗੋਂ ਆਪਣੇ ਆਪ ਨੂੰ ਉਸ ਆਦਮੀ ਦੀ ਤਰ੍ਹਾਂ ਜੋ ਮੌਤ ਤੋਂ ਜੀਵਨ ਤੱਕ ਪਹੁੰਚਿਆ ਹੈ, ਪਰਮੇਸ਼ਰ ਦੇ ਲਈ ਅਰਪਿਤ ਕਰੋ ਅਤੇ ਆਪਣੇ ਅੰਗ ਨੇਕੀ ਦੇ ਕੰਮਾਂ ਲਈ ਦੇ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ਵਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ਵਰ ਨੂੰ ਸੌਂਪ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ
Punjabi ERV
ਆਪਣੇ ਸ਼ਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਨਾ ਭੇਂਟ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸ਼ਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا تُسی اپنے انگاں نُوں گُناہ دے حوالے کرو پئی ناراستی دے ہتّھیار ہون۔ پر اپنے آپ نُوں مُردیاں وِچوں جِیوندے جان کے خُدا دے حوالے کرو۔ تے اپنا انگاں نُوں راستبازی دے ہتّھیار ہون لئی خُدا دے حوالے کرو۔
Punjabi Standard Bible (Punjabi Standard Bible) 2023
ਨਾ ਹੀ ਆਪਣੇ ਸਰੀਰ ਦੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ, ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਜਾਣ ਕੇ ਆਪਣੇ ਸਰੀਰ ਦੇ ਅੰਗਾਂ ਨੂੰ ਧਾਰਮਿਕਤਾ ਦੇ ਹਥਿਆਰ ਹੋਣ ਲਈ ਪਰਮੇਸ਼ਰ ਨੂੰ ਸੌਂਪ ਦਿਓ।