Romans 6:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੀ ਮਨੁੱਖੀ ਕਮਜ਼ੋਰੀ ਨੂੰ ਜਾਣਦੇ ਹੋਏ ਸਧਾਰਨ ਆਦਮੀਆਂ ਦੀ ਤਰ੍ਹਾਂ ਕਹਿ ਰਿਹਾ ਹਾਂ, ਜਿਸ ਤਰ੍ਹਾਂ ਇੱਕ ਸਮੇਂ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਪਵਿੱਤਰਤਾ ਅਤੇ ਦੁਸ਼ਟਤਾ ਦੇ ਅਧੀਨ ਕਰ ਦਿੱਤਾ ਸੀ ਜਿਸ ਨਾਲ ਦੁਸ਼ਟਤਾ ਵਧੀ, ਉਸੇ ਤਰ੍ਹਾਂ ਹੁਣ ਆਪਣੇ ਆਪ ਨੂੰ ਨੇਕੀ ਦੇ ਅਧੀਨ ਕਰ ਦੇਵੋ ਕਿ ਪਵਿੱਤਰਤਾ ਵਧੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੀਆਂ ਮਨੁੱਖੀ ਕਮੀਆਂ ਕਰਕੇ ਹਰ ਰੋਜ਼ ਦੀ ਜ਼ਿੰਦਗੀ ਦੀ ਉਦਾਹਰਣ ਦੀ ਵਰਤੋਂ ਕਰ ਰਿਹਾ ਹਾਂ। ਜਿਵੇਂ ਤੁਸੀਂ ਆਪਣੇ ਆਪ ਨੂੰ ਅਸ਼ੁੱਧਤਾ ਅਤੇ ਲਗਾਤਾਰ ਵਧ ਰਹੀ ਬੁਰਾਈ ਦੇ ਗੁਲਾਮ ਵਜੋਂ ਪੇਸ਼ ਕਰਦੇ ਸੀ, ਉਸੇ ਤਰ੍ਹਾਂ ਹੁਣ ਆਪਣੇ ਆਪ ਨੂੰ ਧਾਰਮਿਕਤਾ ਦੇ ਗੁਲਾਮ ਵਜੋਂ ਪੇਸ਼ ਕਰੋ ਜੋ ਪਵਿੱਤਰਤਾਈ ਵੱਲ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ
Punjabi ERV
ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖਾ ਹੈ। ਅਤੀਤ ਵਿੱਚ, ਤੁਸੀਂ ਆਪਣੇ ਸ਼ਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸ਼ਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے جِسم دی کمزوری دے سببّوں مَیں اِنسانی سبھا وانگُوں گلّ کرنا آں کیوں جو جیویں تُساں اپنے انگاں نُوں شرارت کرن لئی پلِیتی تے شرارت دی غلامی دے حوالے کِیتا اوسے طرح ہُن تُسی اپنے انگاں نُوں پاک ہون لئی راستبازی دی غلامی دے حوالے کر دیو۔
Punjabi Standard Bible (Punjabi Standard Bible) 2023
ਤੁਹਾਡੀ ਸਰੀਰਕ ਨਿਰਬਲਤਾ ਦੇ ਕਾਰਨ ਮੈਂ ਮਨੁੱਖੀ ਨਜ਼ਰੀਏ ਤੋਂ ਕਹਿੰਦਾ ਹਾਂ ਕਿ ਜਿਸ ਤਰ੍ਹਾਂ ਤੁਸੀਂ ਆਪਣੇ ਅੰਗਾਂ ਨੂੰ ਅਸ਼ੁੱਧਤਾ ਅਤੇ ਕੁਧਰਮ ਲਈ ਕੁਧਰਮ ਦੇ ਦਾਸ ਬਣਾ ਕੇ ਸੌਂਪ ਦਿੱਤਾ ਉਸੇ ਤਰ੍ਹਾਂ ਹੁਣ ਆਪਣੇ ਅੰਗਾਂ ਨੂੰ ਪਵਿੱਤਰਤਾ ਲਈ ਧਾਰਮਿਕਤਾ ਦੇ ਦਾਸ ਬਣਾ ਕੇ ਸੌਂਪ ਦਿਓ।