Romans 6:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਨਹੀਂ ਜਾਣਦੇ ਹੋ ਕਿ ਅਸੀਂ ਜਿਹੜੇ ਬਪਤਿਸਮੇ ਦੇ ਰਾਹੀਂ ਮਸੀਹ ਦੇ ਨਾਲ ਇੱਕ ਕੀਤੇ ਗਏ ਹਾਂ, ਅਸੀਂ ਬਪਤਿਸਮੇ ਦੇ ਰਾਹੀਂ ਮਸੀਹ ਦੀ ਮੌਤ ਦੇ ਭਾਗੀ ਵੀ ਬਣੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਨਹੀਂ ਜਾਣਦੇ ਕਿ ਅਸੀਂ ਸਾਰੇ ਜਿਨਾਂ ਨੇ ਮਸੀਹ ਯਿਸ਼ੂ ਵਿੱਚ ਬਪਤਿਸਮਾ ਲਿਆ ਸੀ, ਉਹਨਾਂ ਦੀ ਮੌਤ ਵਿੱਚ ਬਪਤਿਸਮਾ ਲਿਆ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆॽ
Punjabi ERV
ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹਡ਼ਾ ਅਸਾਂ ਲਿਤ੍ਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا تُسی بے خبر ہو پئی اساں جِنّیاں مسِیح یِسُوع دا بپتِسمہ لیا اوہدی مَوت دا بپتِسمہ لیا؟
Punjabi Standard Bible (Punjabi Standard Bible) 2023
ਜਾਂ ਕੀ ਤੁਸੀਂ ਨਹੀਂ ਜਾਣਦੇ ਕਿ ਜਿੰਨਿਆਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ ਉਨ੍ਹਾਂ ਉਸ ਦੀ ਮੌਤ ਦਾ ਬਪਤਿਸਮਾ ਲਿਆ?