Romans 6:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਿਹੜੇ ਆਪਣੇ ਬਪਤਿਸਮੇ ਦੇ ਦੁਆਰਾ ਮਸੀਹ ਨਾਲ ਦਫ਼ਨਾਏ ਗਏ ਅਤੇ ਮਰ ਗਏ ਹਾਂ ਕਿ ਜਿਸ ਤਰ੍ਹਾਂ ਉਹ ਪਿਤਾ ਦੀ ਮਹਿਮਾ ਨਾਲ ਮੁਰਦਿਆਂ ਵਿੱਚੋਂ ਜਿਊਂਦੇ ਕੀਤੇ ਗਏ, ਉਸੇ ਤਰ੍ਹਾਂ ਅਸੀਂ ਵੀ ਨਵਾਂ ਜੀਵਨ ਗੁਜ਼ਾਰੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਾਨੂੰ ਉਹਨਾਂ ਦੇ ਨਾਲ ਬਪਤਿਸਮੇ ਰਾਹੀਂ ਮੌਤ ਦੇ ਵਿੱਚ ਦਫ਼ਨਾਇਆ ਗਿਆ ਤਾਂ ਜੋ ਜਿਵੇਂ ਪਿਤਾ ਨੇ ਆਪਣੀ ਮਹਿਮਾ ਦੁਆਰਾ ਮਸੀਹ ਨੂੰ ਮੌਤ ਤੋਂ ਜੀ ਉਠਾ ਲਿਆ, ਤਾਂ ਕਿ ਅਸੀਂ ਵੀ ਇੱਕ ਨਵਾਂ ਜੀਵਨ ਜੀ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।
Punjabi ERV
ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਉਭਾਰੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بپتِسمے دی راہِیں اوہدی مَوت وِچ اسی اوہدے نال دفنائے گئے۔ تاں جو جیویں مسِیح باپ دے جلال دی راہِیں مُردیاں وِچوں جوالیا گیا۔ ایسے طرح اسی وی نَوِیں زِندگی وِچ چلّئے۔
Punjabi Standard Bible (Punjabi Standard Bible) 2023
ਸੋ ਮੌਤ ਦਾ ਬਪਤਿਸਮਾ ਲੈਣ ਕਰਕੇ ਅਸੀਂ ਉਸ ਦੇ ਨਾਲ ਦਫ਼ਨਾਏ ਗਏ ਤਾਂਕਿ ਜਿਸ ਤਰ੍ਹਾਂ ਪਿਤਾ ਦੇ ਤੇਜ ਦੁਆਰਾ ਮਸੀਹ ਮੁਰਦਿਆਂ ਵਿੱਚੋਂ ਜਿਵਾਇਆ ਗਿਆ ਉਸੇ ਤਰ੍ਹਾਂ ਅਸੀਂ ਵੀ ਜੀਵਨ ਦੇ ਨਵੇਂ ਰਾਹ ਵਿੱਚ ਚੱਲੀਏ।