Romans 7:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵੱਸ ਰੱਖਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਕੀ ਤੁਸੀਂ ਨਹੀਂ ਜਾਣਦੇ ਕਿ ਜਦੋਂ ਤੱਕ ਮਨੁੱਖ ਜਿਊਂਦਾ ਹੈ, ਉਸ ਸਮੇਂ ਤੱਕ ਵਿਵਸਥਾ ਦਾ ਉਸ ਉੱਤੇ ਅਧਿਕਾਰ ਰਹਿੰਦਾ ਹੈ? ਇਹ ਮੈਂ ਉਹਨਾਂ ਨੂੰ ਕਹਿ ਰਿਹਾ ਹਾਂ, ਜਿਹੜੇ ਵਿਵਸਥਾ ਨੂੰ ਜਾਣਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਤੁਸੀਂ ਜਿਹੜੇ ਬਿਵਸਥਾ ਨੂੰ ਜਾਣਦੇ ਹੋ, ਕੀ ਤੁਹਾਨੂੰ ਨਹੀਂ ਪਤਾ ਕਿ ਕੋਈ ਤੇ ਬਿਵਸਥਾ ਦਾ ਅਧਿਕਾਰ ਉਦੋਂ ਤੱਕ ਹੈ ਜਦੋਂ ਤੱਕ ਉਹ ਵਿਅਕਤੀ ਜਿਉਂਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਸ਼ਰਾ ਤੋਂ ਵਾਕਫ਼ ਹਨ) ਭਈ ਜਿੰਨਾ ਚਿਰ ਮਨੁੱਖ ਜੀਉਂਦਾ ਹੈ ਉੱਨਾ ਚਿਰ ਸ਼ਰਾ ਉਸ ਉੱਤੇ ਵੱਸ ਰੱਖਦੀ ਹੈ ॽ
Punjabi ERV
ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵਸ੍ਸ ਰਖਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُسی نئیں جان دے (مَیں اوہناں نُوں آکھنا آں جیہڑے شریعت توں واقف نیں) پئی بندہ جد تیک جِیوندا رہندا اے اوہدے اُتّے شریعت دا وَس چلدا اے۔
Punjabi Standard Bible (Punjabi Standard Bible) 2023
ਮੈਂ ਬਿਵਸਥਾ ਦੇ ਜਾਣਨ ਵਾਲਿਆਂ ਨੂੰ ਕਹਿੰਦਾ ਹਾਂ ਕਿ ਹੇ ਭਾਈਓ, ਕੀ ਤੁਸੀਂ ਨਹੀਂ ਜਾਣਦੇ ਕਿ ਜਦੋਂ ਤੱਕ ਮਨੁੱਖ ਜੀਉਂਦਾ ਰਹਿੰਦਾ ਹੈ ਉਦੋਂ ਤੱਕ ਬਿਵਸਥਾ ਉਸ ਦੇ ਉੱਤੇ ਪ੍ਰਭੁਤਾ ਕਰਦੀ ਹੈ?