Romans 7:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪਣੇ ਹੀ ਕੀਤੇ ਕੰਮਾਂ ਨੂੰ ਨਹੀਂ ਸਮਝਦਾ, ਕਿਉਂਕਿ ਜੋ ਕੁਝ ਮੈਂ ਚਾਹੁੰਦਾ ਹਾਂ, ਉਹ ਨਹੀਂ ਕਰਦਾ ਸਗੋਂ ਉਹ ਕਰਦਾ ਹਾਂ, ਜਿਸ ਨੂੰ ਮੈਂ ਘਿਰਨਾ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਨਹੀਂ ਜਾਣਦਾ ਕਿ ਮੈਂ ਕੀ ਕਰਾਂ। ਜੋ ਮੈਂ ਕਰਨਾ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ, ਪਰ ਜਿਸ ਤੋਂ ਮੈਂ ਨਫ਼ਰਤ ਕਰਦਾ ਹਾਂ ਉਹ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਹੀਂ ਜਾਣਦਾ ਕਿ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਘਿਣ ਆਉਂਦੀ ਹੈ
Punjabi ERV
ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸਨੂੰ ਮੈਂ ਨਫ਼ਰਤ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا کمّ مَیں کرنا آں اوہ مَیں نئیں جان دا۔ پر جیہڑا کمّ مَیں نئیں چاہندا سو مَیں کرنا آں۔ تے جِہدے توں مَینُوں کراہت اے اوہی مَیتھوں ہوندا اے۔
Punjabi Standard Bible (Punjabi Standard Bible) 2023
ਇਸ ਲਈ ਮੈਂ ਨਹੀਂ ਜਾਣਦਾ ਕਿ ਮੈਂ ਕੀ ਕਰਦਾ ਹਾਂ, ਕਿਉਂਕਿ ਜੋ ਮੈਂ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ, ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਘਿਰਣਾ ਆਉਂਦੀ ਹੈ।