Romans 7:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਜਾਣਦਾ ਹਾਂ ਕਿ ਮੇਰੇ ਅੰਦਰ ਭਾਵ ਮੇਰੇ ਸਰੀਰ ਦੇ ਅੰਦਰ ਕੋਈ ਭਲਾਈ ਨਹੀਂ ਰਹਿੰਦੀ । ਭਲਾਈ ਕਰਨ ਦਾ ਵਿਚਾਰ ਤਾਂ ਮੇਰੇ ਅੰਦਰ ਹੈ ਪਰ ਉਸ ਨੂੰ ਕਰਨ ਦੀ ਸਮਰੱਥਾ ਮੇਰੇ ਅੰਦਰ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਨਹੀਂ ਹੈ, ਭਾਵ ਇਹ ਮੇਰੇ ਪਾਪੀ ਸੁਭਾਅ ਵਿੱਚ ਹੁੰਦਾ ਹੈ। ਕਿਉਂਕਿ ਮੈਂ ਭਲਾ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲੋਂ ਹੁੰਦਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਾਣਦਾ ਤਾਂ ਹਾਂ ਭਈ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ । ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ ਪਰ ਭਲਾ ਕਰਨਾ ਹੈ ਨਹੀਂ
Punjabi ERV
ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਮ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَینُوں معلُوم اے پئی میرے وِچ یعنی میرے جِسم وِچ کوئی چنگی شے نئیں وَسدی۔ سو چاہ تے مَیں کرنا آں۔ پر جو کُجھ چَنگا اے۔ اوہ مَیتھوں نئیں ہوندا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਵਿੱਚ ਅਰਥਾਤ ਮੇਰੇ ਸਰੀਰ ਵਿੱਚ ਕੋਈ ਭਲੀ ਗੱਲ ਵਾਸ ਨਹੀਂ ਕਰਦੀ। ਕਿਉਂਕਿ ਮੇਰੇ ਅੰਦਰ ਭਲਾ ਕਰਨ ਦੀ ਇੱਛਾ ਤਾਂ ਹੈ, ਪਰ ਭਲਾ ਮੇਰੇ ਕੋਲੋਂ ਨਹੀਂ ਹੁੰਦਾ।