Romans 7:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਦਾਹਰਨ ਦੇ ਲਈ, ਇੱਕ ਵਿਆਹੁਤਾ ਔਰਤ ਜਦੋਂ ਤੱਕ ਉਸ ਦਾ ਪਤੀ ਜਿਊਂਦਾ ਹੈ, ਵਿਵਸਥਾ ਦੇ ਨਿਯਮ ਦੇ ਅਧੀਨ ਹੈ । ਪਰ ਜੇਕਰ ਉਹ ਮਰ ਜਾਵੇ ਤਾਂ ਉਹ ਵਿਵਸਥਾ ਦੇ ਨਿਯਮ ਤੋਂ ਮੁਕਤ ਹੋ ਜਾਂਦੀ ਹੈ, ਜਿਸ ਦੁਆਰਾ ਉਹ ਆਪਣੇ ਪਤੀ ਦੇ ਅਧੀਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਦਾਹਰਣ ਦੇ ਲਈ, ਬਿਵਸਥਾ ਦੁਆਰਾ ਇੱਕ ਵਿਆਹੀ ਔਰਤ ਜਿੰਨੀ ਦੇਰ ਤੱਕ ਉਸਦਾ ਪਤੀ ਜਿੰਦਾ ਹੈ ਉਸ ਬਿਵਸਥਾ ਦੇ ਬੰਧਨ ਵਿੱਚ ਹੈ, ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਔਰਤ ਉਸ ਬਿਵਸਥਾ ਤੋਂ ਮੁਕਤ ਹੋ ਜਾਂਦੀ ਹੈ ਜਿਸ ਦੁਆਰਾ ਉਹ ਆਪਣੇ ਪਤੀ ਦੇ ਬੰਧਨ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਹਾਗਣ ਜਦ ਤੀਕ ਉਹ ਦਾ ਭਰਤਾ ਜੀਉਂਦਾ ਹੈ ਸ਼ਰਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ ਪਰ ਜੇ ਭਰਤਾ ਮਰ ਜਾਏ ਤਾਂ ਉਹ ਭਰਤਾ ਦੀ ਸ਼ਰਾ ਤੋਂ ਛੁੱਟ ਗਈ ਹੈ
Punjabi ERV
ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਅਜ਼ਾਦ ਕਰ ਦਿੱਤੀ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو وِیاہی ہوئی زنانی جد تِیکر بندہ جِیوندا اے۔ شریعت ولّوں اوہدے تابع وِچ اے۔ پر جے اوہدا بندہ مر جائے۔ تے اوہ بندے دی شریعت توں چھڈائی گئی۔
Punjabi Standard Bible (Punjabi Standard Bible) 2023
ਕਿਉਂਕਿ ਬਿਵਸਥਾ ਦੇ ਅਨੁਸਾਰ ਵਿਆਹੁਤਾ ਔਰਤ ਆਪਣੇ ਪਤੀ ਦੇ ਨਾਲ ਉਦੋਂ ਤੱਕ ਬੱਝੀ ਹੋਈ ਹੈ ਜਦੋਂ ਤੱਕ ਉਹ ਜੀਉਂਦਾ ਹੈ, ਪਰ ਜੇ ਪਤੀ ਮਰ ਜਾਵੇ ਤਾਂ ਉਹ ਪਤੀ ਦੀ ਬਿਵਸਥਾ ਤੋਂ ਅਜ਼ਾਦ ਹੋ ਜਾਂਦੀ ਹੈ।