Romans 7:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ। ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹੜੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੇਰਾ ਬਚਾਅ ਹਨ! ਹੁਣ ਮੇਰੀ ਹਾਲਤ ਇਹ ਹੈ ਕਿ ਮੇਰਾ ਮਨ ਤਾਂ ਪਰਮੇਸ਼ਰ ਦੀ ਵਿਵਸਥਾ ਦਾ ਗ਼ੁਲਾਮ ਹੈ ਪਰ ਸਰੀਰ ਪਾਪ ਦੀ ਵਿਵਸਥਾ ਦਾ ਗ਼ੁਲਾਮ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦਾ ਧੰਨਵਾਦ ਕਰੋ, ਜਿਹੜਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਸਾਨੂੰ ਬਚਾਉਂਦਾ ਹੈ! ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ਵਰ ਦੀ ਬਿਵਸਥਾ ਦਾ ਇੱਕ ਗੁਲਾਮ ਹਾਂ, ਪਰ ਮੇਰੇ ਪਾਪੀ ਸਰੀਰ ਵਿੱਚ ਮੈਂ ਪਾਪ ਦੇ ਨੇਮ ਦਾ ਗੁਲਾਮ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮਸੀਹ ਸਾਡੇ ਪ੍ਰਭੁ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਾਨੂਨ ਦੀ ਗੁਲਾਮੀ ਕਰਦਾ ਪਰ ਸਰੀਰ ਨਾਲ ਪਾਪ ਦੇ ਕਾਨੂਨ ਦੀ ।।
Punjabi ERV
ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਸ਼ੁਕਰਾਨਾ ਕਰਦਾ ਹਾਂ। ਇਸਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اپنے خُداوند یِسُوع مسِیح دی راہِیں خُدا دا شُکر کرنا آں۔ ایس طرح مَیں آپ اپنی عقل نال تے خُدا دی شریعت دا غلام آں۔ پر اپنے جِسم نال گُناہ دی شریعت دا۔
Punjabi Standard Bible (Punjabi Standard Bible) 2023
ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਦਾ ਧੰਨਵਾਦ ਹੋਵੇ! ਸੋ ਮੈਂ ਆਪਣੀ ਬੁੱਧ ਤੋਂ ਤਾਂ ਪਰਮੇਸ਼ਰ ਦੀ ਬਿਵਸਥਾ ਦੀ ਗੁਲਾਮੀ ਕਰਦਾ ਹਾਂ, ਪਰ ਸਰੀਰ ਤੋਂ ਪਾਪ ਦੀ ਬਿਵਸਥਾ ਦੀ।