Romans 7:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਸੀਂ ਸਰੀਰਕ ਸੁਭਾਅ ਦੇ ਅਨੁਸਾਰ ਜੀਵਨ ਗੁਜ਼ਾਰਦੇ ਸੀ ਤਾਂ ਪਾਪ ਦੀਆਂ ਕਾਮਨਾਵਾਂ ਵਿਵਸਥਾ ਤੋਂ ਪ੍ਰੇਰਨਾ ਲੈ ਕੇ ਸਾਡੇ ਅੰਗਾਂ ਵਿੱਚ ਕੰਮ ਕਰ ਰਹੀਆਂ ਸਨ ਜਿਸ ਦਾ ਅੰਤ ਮੌਤ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਦੋਂ ਅਸੀਂ ਪਾਪੀ ਸੁਭਾਅ ਦੇ ਅੰਦਰ ਸੀ, ਪਾਪੀ ਇੱਛਾਵਾਂ ਜੋ ਬਿਵਸਥਾ ਦੇ ਦੁਆਰਾ ਸਾਡੇ ਅੰਗਾਂ ਨੂੰ ਪ੍ਰੇਰਨਾ ਕਰਦੀਆਂ ਸਨ ਸੀ ਕਿ ਅਸੀਂ ਮੌਤ ਦੇ ਲਈ ਫਲ ਲਿਆ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਸੀਂ ਸਰੀਰਕ ਸਾਂ ਤਦ ਪਾਪਾਂ ਦੀਆਂ ਕਾਮਨਾਂ ਜੋ ਸ਼ਰਾ ਦੇ ਕਾਰਨ ਸਨ ਸਾਡੇ ਅੰਗਾਂ ਵਿਚੇ ਪ੍ਰੇਰਨਾ ਕਰਦੀਆਂ ਸਨ ਭਈ ਮੌਤ ਦੇ ਲਈ ਫਲ ਦੇਣ
Punjabi ERV
ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸ਼ਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد اسی جِسمانی ساں تَد گُناہ دِیاں خواہشاں جیہڑیاں شریعت دے سببّوں سن۔ ساڈے انگاں وِچ مَوت دے لئی پَھل لیاؤن نُوں زور کر دِیاں سن۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਅਸੀਂ ਸਰੀਰਕ ਸੀ ਤਾਂ ਬਿਵਸਥਾ ਦੇ ਦੁਆਰਾ ਪਾਪ ਦੀਆਂ ਕਾਮਨਾਵਾਂ ਸਾਡੇ ਸਰੀਰਕ ਅੰਗਾਂ ਵਿੱਚ ਕੰਮ ਕਰਦੀਆਂ ਸਨ ਤਾਂਕਿ ਮੌਤ ਦੇ ਲਈ ਫਲ ਦੇਣ।