Romans 7:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਅਸੀਂ ਵਿਵਸਥਾ ਤੋਂ ਸੁਤੰਤਰ ਹਾਂ ਕਿਉਂਕਿ ਅਸੀਂ ਉਸ ਦੇ ਲਈ ਮਰ ਚੁੱਕੇ ਹਾਂ ਜਿਸ ਨੇ ਸਾਨੂੰ ਬੰਨ੍ਹਿਆ ਹੋਇਆ ਸੀ । ਇਸ ਲਈ ਕਿ ਅੱਗੇ ਤੋਂ ਅਸੀਂ ਪਰਮੇਸ਼ਰ ਦੀ ਸੇਵਾ ਨਵੇਂ ਢੰਗ ਨਾਲ ਪਵਿੱਤਰ ਆਤਮਾ ਦੇ ਦੁਆਰਾ ਕਰੀਏ, ਨਾ ਕਿ ਪੁਰਾਣੇ ਢੰਗ ਨਾਲ ਲਿਖਤ ਵਿਵਸਥਾ ਦੇ ਅਨੁਸਾਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਸਾਨੂੰ ਬਿਵਸਥਾ ਤੋਂ ਮੁਕਤ ਕਰ ਦਿੱਤਾ ਗਿਆ ਹੈ, ਕਿਉਂਕਿ ਅਸੀਂ ਇਸਦੇ ਲਈ ਮਰ ਗਏ ਹਾਂ ਅਤੇ ਹੁਣ ਅਸੀਂ ਬਿਵਸਥਾ ਦੇ ਗੁਲਾਮ ਨਹੀਂ ਹਾਂ। ਇਸ ਲਈ ਅਸੀਂ ਪਵਿੱਤਰ ਆਤਮਾ ਦੇ ਨਵੇਂ ਤਰੀਕੇ ਨਾਲ ਸੇਵਾ ਕਰੀਏ, ਨਾ ਕਿ ਬਿਵਸਥਾ ਦੇ ਪੁਰਾਣੇ ਤਰੀਕੇ ਦੇ ਅਨੁਸਾਰ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸਾਂ ਸ਼ਰਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ਸੇਵਾ ਕਰਦੇ ਹਾਂ ।।
Punjabi ERV
ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਅਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اسی اوہدے ولّوں مر کے جِہدے وِچ بَدّھے ساں شریعت توں ہُن ایتھوں تِیکر چھڈائے گئے آں۔ پئی اسی رُوح دے نَوِیں طریقے اُتّے خِدمت کریئے نا حرف دی پرانی رِیت اُتّے۔
Punjabi Standard Bible (Punjabi Standard Bible) 2023
ਪਰ ਹੁਣ ਬਿਵਸਥਾ ਦੇ ਲਈ ਮਰ ਕੇ ਜਿਸ ਵਿੱਚ ਅਸੀਂ ਬੱਝੇ ਹੋਏ ਸੀ ਇਸ ਤੋਂ ਅਜ਼ਾਦ ਕੀਤੇ ਗਏ ਤਾਂਕਿ ਅਸੀਂ ਪੁਰਾਣੀ ਲਿਖਤ ਅਨੁਸਾਰ ਨਹੀਂ, ਸਗੋਂ ਆਤਮਾ ਦੀ ਨਵੀਂ ਲਿਖਤ ਅਨੁਸਾਰ ਸੇਵਾ ਕਰੀਏ।