Romans 8:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਪਰਮੇਸ਼ਰ ਦਾ ਆਤਮਾ ਜਿਹਨਾਂ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਸੀ, ਤੁਹਾਡੇ ਵਿੱਚ ਰਹਿੰਦੇ ਹਨ ਤਾਂ ਜਿਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਹੈ, ਉਹ ਆਪਣੇ ਆਤਮਾ ਦੇ ਵਾਸ ਦੁਆਰਾ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਊਂਦਾ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਉਸ ਆਤਮਾ ਨੇ ਯਿਸ਼ੂ ਨੂੰ ਮੁਰਦੇ ਤੋਂ ਜਿਵਾਲਿਆ ਅਤੇ ਉਹ ਤੁਹਾਡੇ ਅੰਦਰ ਵੱਸਦਾ ਹੈ, ਤਾਂ ਉਹ ਜਿਸਨੇ ਮਸੀਹ ਨੂੰ ਮੁਰਦਿਆਂ ਵਿਚੋਂ ਜਿਵਾਲਿਆ, ਉਹ ਤੁਹਾਡੇ ਮਰਨਹਾਰ ਸਰੀਰ ਨੂੰ ਵੀ ਜੀਵਨ ਦੇਵੇਗਾ, ਕਿਉਂਕਿ ਉਸਦਾ ਆਤਮਾ ਤੁਹਾਡੇ ਅੰਦਰ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।।
Punjabi ERV
ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸ਼ਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉਠਾਇਆ ਅਤੇ ਉਹ ਤੁਹਾਡੇ ਸ਼ਰੀਰਾਂ ਨੂੰ ਆਪਣੇ ਉਸ ਆਤਮੇ ਰਾਹੀਂ, ਤੁਹਾਦੇ ਨਾਸ਼ਵਾਨ ਸ਼ਰੀਰਾਂ ਨੂੰ ਜੀਵਨ ਦੇਵੇਗਾ, ਜਿਹਡ਼ਾ ਤੁਹਾਡੇ ਅੰਦਰ ਜਿਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے اوہدا رُوح جِس یِسُوع نُوں مُردیاں وِچوں جوالیا تُہاڈے وِچ وَسدا اے تے اوہ جِس مسِیح یِسُوع نُوں مُردیاں وِچوں جوالیا تُہاڈیاں مرن والیاں بدناں نُوں وی اپنے رُوح دی راہِیں جیہڑا تُہاڈے وِچ وَسدا اے جوا لے گا۔
Punjabi Standard Bible (Punjabi Standard Bible) 2023
ਜੇ ਉਸ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਤੁਹਾਡੇ ਅੰਦਰ ਵਾਸ ਕਰਦਾ ਹੈ ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਉਹ ਤੁਹਾਡੇ ਅੰਦਰ ਵਾਸ ਕਰਨ ਵਾਲੇ ਆਪਣੇ ਆਤਮਾ ਦੇ ਦੁਆਰਾ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।