Romans 8:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਆਪਣੇ ਸਰੀਰਕ ਸੁਭਾਅ ਦੇ ਅਨੁਸਾਰ ਜੀਵਨ ਗੁਜ਼ਾਰਦੇ ਹੋ ਤਾਂ ਤੁਸੀਂ ਜ਼ਰੂਰ ਮਰੋਗੇ ਪਰ ਜੇਕਰ ਤੁਸੀਂ ਆਤਮਾ ਦੁਆਰਾ ਸਰੀਰਕ ਵਾਸ਼ਨਾਵਾਂ ਨੂੰ ਮਾਰਦੇ ਹੋ ਤਾਂ ਤੁਸੀਂ ਜ਼ਰੂਰ ਜੀਓਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹੋ ਤਾਂ ਤੁਸੀਂ ਮਰ ਜਾਵੋਂਗੇ; ਪਰ ਜੇ ਤੁਸੀਂ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਸਰੀਰ ਦੇ ਪਾਪਾਂ ਨੂੰ ਮਾਰ ਦਿੰਦੇ ਹੋ, ਤਾਂ ਤੁਸੀਂ ਜਿਉਂਦੇ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਦੇਹੀ ਦੇ ਕਾਰਜਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ
Punjabi ERV
ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸ਼ਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے جِسم دے سببّوں زِندگی کٹّو تاں تُہانوں مرنا پئے گا۔ پر جے تُسی رُوح نال بدن دیاں کمّاں نُوں مار دے رہو۔ تے جِیوندے رہو گے۔
Punjabi Standard Bible (Punjabi Standard Bible) 2023
ਕਿਉਂਕਿ ਜੇ ਤੁਸੀਂ ਸਰੀਰ ਦੇ ਅਨੁਸਾਰ ਜੀਵਨ ਗੁਜ਼ਾਰਦੇ ਹੋ ਤਾਂ ਤੁਹਾਡਾ ਮਰਨਾ ਨਿਸ਼ਚਿਤ ਹੈ। ਪਰ ਜੇ ਤੁਸੀਂ ਆਤਮਾ ਦੇ ਦੁਆਰਾ ਸਰੀਰ ਦੇ ਕੰਮਾਂ ਨੂੰ ਮਾਰਦੇ ਹੋ ਤਾਂ ਤੁਸੀਂ ਜੀਓਗੇ।