Romans 8:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਅੱਬਾ, ਪਿਆਰੇ ਪਿਤਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਤਮਾ ਜਿਹੜਾ ਤੁਹਾਨੂੰ ਪਰਮੇਸ਼ਰ ਵੱਲੋਂ ਮਿਲਿਆ ਹੈ, ਗ਼ੁਲਾਮੀ ਦਾ ਨਹੀਂ ਹੈ ਕਿ ਤੁਸੀਂ ਫਿਰ ਡਰੋ । ਇਹ ਤਾਂ ਗੋਦ ਲਈ ਹੋਈ ਸੰਤਾਨ ਹੋਣ ਦਾ ਆਤਮਾ ਹੈ, ਜਿਸ ਦੁਆਰਾ ਅਸੀਂ ਪੁਕਾਰਦੇ ਹਾਂ, “ਅੱਬਾ” ਭਾਵ “ਹੇ ਪਿਤਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਤੁਸੀਂ ਦੁਬਾਰਾ ਡਰ ਵਿੱਚ ਜੀਵੋ; ਸਗੋਂ ਤੁਹਾਨੂੰ ਪਰਮੇਸ਼ਵਰ ਦਾ ਆਤਮਾ ਮਿਲਿਆ ਹੈ ਜਿਸ ਕਰਕੇ ਅਸੀਂ, “ਅੱਬਾ, ਹੇ ਪਿਤਾ!” ਪੁਕਾਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ \ਅੱਬਾ\, ਹੇ ਪਿਤਾ, ਪੁਕਾਰਦੇ ਹਾਂ
Punjabi ERV
ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹਡ਼ਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਪਿਤਾ। ਪਿਆਰੇ ਪਿਤਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُہانوں تے غلامی دی رُوح نئیں مِلی۔ پئی فیر ڈر جاؤ سگوں پُتریلا ہون دا رُوح مِلیا جِہدے وِچ اسی ابّا یعنی اَے باپ آکھ کے سَدّ نیں آں۔
Punjabi Standard Bible (Punjabi Standard Bible) 2023
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਕਿ ਤੁਸੀਂ ਫੇਰ ਤੋਂ ਡਰੋ, ਸਗੋਂ ਪੁਤਰੇਲੇਪਣ ਦਾ ਆਤਮਾ ਮਿਲਿਆ ਹੈ ਜਿਸ ਦੇ ਰਾਹੀਂ ਅਸੀਂ “ਹੇ ਅੱਬਾ ਹੇ ਪਿਤਾ” ਪੁਕਾਰਦੇ ਹਾਂ।