Romans 8:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸ ਨੇ ਆਪਣੇ ਬੱਚਿਆਂ ਲਈ ਰੱਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜੇਕਰ ਅਸੀਂ ਪਰਮੇਸ਼ਰ ਦੀ ਸੰਤਾਨ ਹਾਂ ਤਾਂ ਮਸੀਹ ਦੇ ਨਾਲ ਉਹਨਾਂ ਦੀਆਂ ਅਸੀਸਾਂ ਦੇ ਵਾਰਿਸ ਵੀ ਹਾਂ । ਪਰ ਜੇਕਰ ਅਸੀਂ ਸੱਚਮੁਚ ਮਸੀਹ ਦੇ ਦੁੱਖਾਂ ਦੇ ਵੀ ਹਿੱਸੇਦਾਰ ਬਣੀਏ, ਤਾਂ ਉਹਨਾਂ ਦੀ ਮਹਿਮਾ ਦੇ ਵੀ ਹਿੱਸੇਦਾਰ ਹੋਵਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਜੇ ਅਸੀਂ ਬੱਚੇ ਹਾਂ, ਤਾਂ ਅਸੀਂ ਪਰਮੇਸ਼ਵਰ ਦੇ ਵਾਰਸ ਹਾਂ ਅਤੇ ਮਸੀਹ ਨਾਲ ਸਾਂਝੇ ਵਾਰਸ ਹਾਂ, ਜੇ ਅਸੀਂ ਸੱਚੀਂ ਉਸ ਦੇ ਦੁੱਖਾਂ ਵਿੱਚ ਸਾਂਝੇ ਹੁੰਦੇ ਹਾਂ ਤਾਂ ਜੋ ਅਸੀਂ ਵੀ ਉਸ ਦੀ ਮਹਿਮਾ ਵਿੱਚ ਹਿੱਸਾ ਪਾ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।
Punjabi ERV
ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بچّے ہوئے تے وارث وی یعنی وارث خُدا دے۔ تے وِرثے وِچ مسِیح نال شریک ایس شرط اُتّے پئی اسی اوہدے نال دُکھ وِچ بھوگِیئے پئی اوہدے نال سانُوں وی جلال لَبھّے۔
Punjabi Standard Bible (Punjabi Standard Bible) 2023
ਅਤੇ ਜੇ ਸੰਤਾਨ ਹਾਂ ਤਾਂ ਵਾਰਸ ਵੀ ਹਾਂ ਅਰਥਾਤ ਪਰਮੇਸ਼ਰ ਦੇ ਵਾਰਸ ਅਤੇ ਮਸੀਹ ਦੇ ਨਾਲ ਸੰਗੀ ਵਾਰਸ, ਪਰ ਤਾਂ ਹੀ ਜੇ ਉਸ ਦੇ ਨਾਲ ਦੁੱਖ ਝੱਲਦੇ ਹਾਂ ਕਿ ਉਸ ਦੇ ਨਾਲ ਮਹਿਮਾ ਵੀ ਪਾਈਏ।