Romans 8:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਅਸੀਂ ਉਸ ਚੀਜ਼ ਦੀ ਉਮੀਦ ਕਰਦੇ ਹਾਂ, ਜਿਸ ਨੂੰ ਅਸੀਂ ਦੇਖਦੇ ਨਹੀਂ ਤਾਂ ਅਸੀਂ ਉਸ ਦੀ ਧੀਰਜ ਨਾਲ ਉਡੀਕ ਕਰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਅਸੀਂ ਉਸ ਚੀਜ਼ ਦੀ ਆਸ ਕਰਦੇ ਹਾਂ ਜੋ ਸਾਡੇ ਕੋਲ ਨਹੀਂ ਹੈ, ਤਾਂ ਅਸੀਂ ਧੀਰਜ ਨਾਲ ਇਸ ਦੀ ਉਡੀਕ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੀ ਵਸਤ ਅਸੀਂ ਨਹੀਂ ਵੇਖਦੇ ਜੇ ਉਹ ਦੀ ਉਮੇਦ ਰੱਖੀਏ ਤਾਂ ਧੀਰਜ ਨਾਲ ਉਹ ਦੀ ਉਡੀਕ ਵਿੱਚ ਰਹਿੰਦੇ ਹਾਂ।।
Punjabi ERV
ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جِہنُوں اسی نئیں ویکھدے جے اوہدی آس رکھیے۔ تے صبر نال اوہدی اُڈِیک وِچ رہنے آں۔
Punjabi Standard Bible (Punjabi Standard Bible) 2023
ਪਰ ਜੇ ਅਸੀਂ ਉਸ ਚੀਜ਼ ਦੀ ਆਸ ਰੱਖਦੇ ਹਾਂ ਜੋ ਵਿਖਾਈ ਨਹੀਂ ਦਿੰਦੀ ਤਾਂ ਅਸੀਂ ਧੀਰਜ ਸਹਿਤ ਉਤਸੁਕਤਾ ਨਾਲ ਉਸ ਦੀ ਉਡੀਕ ਕਰਦੇ ਹਾਂ।