Romans 8:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਵੇਖ ਸੱਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸ ਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਜੋ ਸਾਡੇ ਮਨਾਂ ਦੇ ਵਿਚਾਰਾਂ ਨੂੰ ਜਾਣਦੇ ਹਨ, ਉਹ ਇਹ ਵੀ ਜਾਣਦੇ ਹਨ ਕਿ ਆਤਮਾ ਕੀ ਚਾਹੁੰਦਾ ਹੈ ਕਿਉਂਕਿ ਆਤਮਾ ਵਿਸ਼ਵਾਸੀਆਂ ਦੇ ਲਈ, ਪਰਮੇਸ਼ਰ ਦੀ ਮਰਜ਼ੀ ਦੇ ਅਨੁਸਾਰ ਸਿਫ਼ਾਰਸ਼ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਜਿਹੜਾ ਸਾਡੇ ਦਿਲਾਂ ਨੂੰ ਖੋਜਦਾ ਹੈ ਉਹ ਪਵਿੱਤਰ ਆਤਮਾ ਦੇ ਦਿਮਾਗ ਨੂੰ ਜਾਣਦਾ ਹੈ, ਕਿਉਂਕਿ ਪਵਿੱਤਰ ਆਤਮਾ ਪਰਮੇਸ਼ਵਰ ਦੇ ਲੋਕਾਂ ਦੀ ਸਹਾਇਤਾ ਪਰਮੇਸ਼ਵਰ ਦੀ ਇੱਛਾ ਅਨੁਸਾਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ ਭਈ ਆਤਮਾ ਦੀ ਕੀ ਮਨਸਾ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸੰਤਾਂ ਦੇ ਲਈ ਸਫ਼ਾਰਸ਼ ਕਰਦਾ ਹੈ
Punjabi ERV
ਪਰਮੇਸ਼ੁਰ ਵੇਖ ਸਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جیہڑا دِلاں دا جانن والا اے جان دا اے۔ پئی رُوح دی کِیہ نِیّت اے۔ کیوں جو اوہ خُدا دی مرضی دے سببّوں پاک لوکاں دی سفارِش کر دا اے۔
Punjabi Standard Bible (Punjabi Standard Bible) 2023
ਪਰ ਮਨਾਂ ਦਾ ਜਾਂਚਣ ਵਾਲਾ ਜਾਣਦਾ ਹੈ ਕਿ ਆਤਮਾ ਦੀ ਕੀ ਇੱਛਾ ਹੈ, ਕਿਉਂਕਿ ਉਹ ਸੰਤਾਂ ਲਈ ਪਰਮੇਸ਼ਰ ਦੀ ਇੱਛਾ ਦੇ ਅਨੁਸਾਰ ਬੇਨਤੀ ਕਰਦਾ ਹੈ।