Romans 8:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਇਹ ਜਾਣਦੇ ਹਾਂ ਕਿ ਸਭ ਚੀਜ਼ਾਂ ਪਰਮੇਸ਼ਰ ਨੂੰ ਪਿਆਰ ਕਰਨ ਵਾਲਿਆਂ ਦੇ ਲਈ ਭਲਾਈ ਪੈਦਾ ਕਰਦੀਆਂ ਹਨ ਜੋ ਉਹਨਾਂ ਦੇ ਉਦੇਸ਼ ਅਨੁਸਾਰ ਸੱਦੇ ਗਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅਸੀਂ ਜਾਣਦੇ ਹਾਂ ਕਿ ਹਰ ਚੀਜ਼ ਵਿੱਚ ਪਰਮੇਸ਼ਵਰ ਉਹਨਾਂ ਲੋਕਾਂ ਦੇ ਭਲੇ ਲਈ ਕੰਮ ਕਰਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ, ਜਿਨ੍ਹਾਂ ਨੂੰ ਉਸ ਦੇ ਉਦੇਸ਼ ਅਨੁਸਾਰ ਬੁਲਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਹਾਂ ਭਈ ਜਿਹੜੇ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਹਨ ਸਾਰੀਆਂ ਵਸਤਾਂ ਰਲ ਕੇ ਓਹਨਾਂ ਦਾ ਭਲਾ ਕਰਦੀਆਂ ਹਨ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਮਨਸ਼ਾ ਦੇ ਅਨੁਸਾਰ ਸੱਦੇ ਹੋਏ ਹਨ
Punjabi ERV
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی جاننے آں پئی سارِیاں شیواں اوہناں لئی جیہڑے خُدا نال مُحبّت رکھدے نیں رَل کے فائدہ پَیدا کر دیاں نیں ایہہ اوہ نیں جیہڑے خُدا دے اِرادے دے سببّوں سَدّے گئے نیں۔
Punjabi Standard Bible (Punjabi Standard Bible) 2023
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ਰ ਨਾਲ ਪਿਆਰ ਕਰਦੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਮਿਲ ਕੇ ਭਲਾਈ ਹੀ ਪੈਦਾ ਕਰਦੀਆਂ ਹਨ ਅਰਥਾਤ ਜਿਹੜੇ ਉਸ ਦੇ ਮਕਸਦ ਅਨੁਸਾਰ ਸੱਦੇ ਹੋਏ ਹਨ।