Romans 8:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਹਨਾਂ ਨੂੰ ਪਰਮੇਸ਼ਰ ਨੇ ਪਹਿਲਾਂ ਹੀ ਚੁਣ ਲਿਆ, ਉਹਨਾਂ ਨੂੰ ਆਪਣੇ ਪੁੱਤਰ ਦੇ ਸਰੂਪ ਬਣਨ ਦੇ ਲਈ ਵੀ ਨਿਯੁਕਤ ਕਰ ਦਿੱਤਾ ਕਿ ਉਹਨਾਂ ਦਾ ਪੁੱਤਰ ਬਹੁਤ ਸਾਰੇ ਭਰਾਵਾਂ ਵਿੱਚ ਜੇਠਾ ਠਹਿਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਲੋਕਾਂ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਪਹਿਲਾਂ ਹੀ ਜਾਣਿਆ ਸੀ, ਉਸਨੇ ਇਹ ਵੀ ਭਵਿੱਖਬਾਣੀ ਕੀਤੀ ਸੀ ਕਿ ਉਹ ਆਪਣੇ ਪੁੱਤਰ ਦੇ ਸਰੂਪ ਦੇ ਅਨੁਸਾਰ ਬਣੇਗਾ ਤਾਂ ਜੋ ਉਹ ਬਹੁਤ ਸਾਰੇ ਭੈਣ-ਭਰਾਵਾਂ ਵਿੱਚੋਂ ਜੇਠਾ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਭੀ ਠਹਿਰਾਇਆ ਭਈ ਉਹ ਦੇ ਪੁੱਤ੍ਰ ਦੇ ਸਰੂਪ ਉੱਤੇ ਬਣਨ ਭਈ ਉਹ ਬਹੁਤੇ ਭਰਾਵਾਂ ਵਿੱਚੋਂ ਜੇਠਾ ਹੋਵੇ
Punjabi ERV
ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਸਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِنہاں نُوں اوس پہلے توں جانیا۔ اوہناں نُوں اگّے توں مُقرّر وی کِیتا پئی اوہدے پُتر دی شکل بنن۔ تاں جو اوہ بتھیرے بھراواں وِچ پلیٹھا ہوئے۔
Punjabi Standard Bible (Punjabi Standard Bible) 2023
ਕਿਉਂਕਿ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਤੋਂ ਜਾਣਿਆ ਉਨ੍ਹਾਂ ਨੂੰ ਪਹਿਲਾਂ ਤੋਂ ਠਹਿਰਾਇਆ ਵੀ ਕਿ ਉਸ ਦੇ ਪੁੱਤਰ ਦੇ ਸਰੂਪ ਵਿੱਚ ਬਦਲਦੇ ਜਾਣ ਤਾਂਕਿ ਉਹ ਬਹੁਤ ਭਾਈਆਂ ਵਿੱਚੋਂ ਜੇਠਾ ਹੋਵੇ;