Romans 8:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਸਾਡੇ ਮਨੁੱਖੀ ਸੁਭਾਅ ਦੀ ਕਮਜ਼ੋਰੀ ਦੇ ਕਾਰਨ ਵਿਵਸਥਾ ਦੇ ਲਈ ਕਰਨਾ ਅਸੰਭਵ ਸੀ, ਉਹ ਪਰਮੇਸ਼ਰ ਨੇ ਆਪ ਕੀਤਾ । ਉਹਨਾਂ ਨੇ ਆਪਣੇ ਪੁੱਤਰ ਨੂੰ ਸਾਡੇ ਵਰਗੇ ਪਾਪੀ ਸਰੀਰ ਵਿੱਚ ਪਾਪ ਦੀ ਭੇਟ ਦੇ ਲਈ ਭੇਜਿਆ ਅਤੇ ਉਹਨਾਂ ਨੇ ਮਨੁੱਖੀ ਸਰੀਰ ਰਾਹੀਂ ਹੀ ਪਾਪ ਨੂੰ ਸਜ਼ਾ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਬਿਵਸਥਾ ਲਈ ਇਹ ਕਰਨ ਦੇ ਯੋਗ ਨਹੀਂ ਸੀ ਕਿਉਂਕਿ ਇਹ ਸਰੀਰ ਦੁਆਰਾ ਕਮਜ਼ੋਰ ਸੀ ਜੋ ਮਨੁੱਖੀ ਸੁਭਾਉ ਦੀ ਕਮਜ਼ੋਰੀ ਕਾਰਨ ਬਿਵਸਥਾ ਕੋਲੋਂ ਉਹ ਨਾ ਹੋ ਸਕਿਆ। ਪਰ ਪਰਮੇਸ਼ਵਰ ਨੇ ਆਪਣੇ ਪੁੱਤਰ ਯਿਸ਼ੂ ਨੂੰ ਪਾਪੀ ਸਰੀਰ ਦੀ ਤਰ੍ਹਾਂ ਪਾਪ ਦੀ ਭੇਟ ਵਜੋਂ ਭੇਜ ਕੇ ਕੀਤਾ ਸੀ ਅਤੇ ਇਸ ਲਈ ਉਸਨੇ ਸਰੀਰ ਵਿੱਚ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਸ਼ਰਾ ਤੋਂ ਨਾ ਹੋ ਸੱਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਨਿਤਾਣੀ ਸੀ, ਪਰਮੇਸ਼ੁਰ ਨੇ ਆਪਣਾ ਪੁੱਤ੍ਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਘੱਲ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ
Punjabi ERV
ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸ਼ਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸ਼ਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جیہڑی گلّ جِسم دی کمزوری دے سببّوں شریعت توں نا ہو سکی۔ خُدا اپنے ای پُتر نُوں گُناہی جِسم دی صُورت وِچ تے گُناہ دی قُربانی لئی گھل کے جِسم وِچ گُناہ دی سزا دا حُکم کِیتا۔
Punjabi Standard Bible (Punjabi Standard Bible) 2023
ਇਸ ਲਈ ਕਿ ਜੋ ਕੰਮ ਸਰੀਰ ਦੇ ਕਾਰਨ ਨਿਰਬਲ ਹੋਣ ਕਰਕੇ ਬਿਵਸਥਾ ਨਾ ਕਰ ਸਕੀ ਉਹ ਪਰਮੇਸ਼ਰ ਨੇ ਕੀਤਾ। ਉਸ ਨੇ ਆਪਣੇ ਪੁੱਤਰ ਨੂੰ ਪਾਪੀ ਸਰੀਰ ਦੀ ਸਮਾਨਤਾ ਵਿੱਚ ਅਤੇ ਪਾਪ-ਬਲੀ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ