Romans 8:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਜਿਨ੍ਹਾਂ ਲੋਕਾਂ ਨੂੰ ਉਸ ਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸ ਨੇ ਧਰਮੀ ਬਣਾਇਆ, ਉਸ ਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਜਿਹਨਾਂ ਨੂੰ ਪਰਮੇਸ਼ਰ ਨੇ ਪਹਿਲਾਂ ਹੀ ਚੁਣ ਲਿਆ ਹੈ, ਉਹਨਾਂ ਨੂੰ ਸੱਦਿਆ । ਫਿਰ ਜਿਹਨਾਂ ਨੂੰ ਪਰਮੇਸ਼ਰ ਨੇ ਸੱਦਿਆ, ਉਹਨਾਂ ਨੂੰ ਆਪਣੇ ਸਾਹਮਣੇ ਨੇਕ ਠਹਿਰਾਇਆ ਅਤੇ ਉਹਨਾਂ ਨੂੰ ਆਪਣੀ ਮਹਿਮਾ ਦੇ ਹਿੱਸੇਦਾਰ ਵੀ ਬਣਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਨ੍ਹਾਂ ਨੂੰ ਉਸਨੇ ਪਹਿਲਾਂ ਦੱਸਿਆ ਸੀ, ਉਸਨੇ ਵੀ ਬੁਲਾਇਆ; ਜਿਨ੍ਹਾਂ ਨੂੰ ਉਸਨੇ ਬੁਲਾਇਆ, ਉਸਨੇ ਵੀ ਧਰਮੀ ਠਹਿਰਾਇਆ; ਜਿਨ੍ਹਾਂ ਨੂੰ ਉਸਨੇ ਧਰਮੀ ਠਹਿਰਾਇਆ, ਉਸਨੇ ਉਹਨਾਂ ਨੂੰ ਮਹਿਮਾ ਵੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਓਹਨਾਂ ਨੂੰ ਧਰਮੀ ਭੀ ਠਹਿਰਾਇਆ ਅਤੇ ਜਿੰਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਭੀ ਦਿੱਤੀ।।
Punjabi ERV
ਤਾਂ ਜਿਨ੍ਹਾਂ ਲੋਕਾਂ ਨੂੰ ਉਸਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸਨੇ ਸਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸਨੇ ਧਰਮੀ ਬਣਾਇਆ, ਉਸਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِنہاں نُوں اوس اگّے توں مُقرّر کِیتا اوس اوہناں نُوں سدّیا وی۔ تے جِنہاں نُوں سدّیا اوہناں نُوں راستباز وی ٹھیرایا۔ تے جِنہاں نُوں راستباز ٹھیرایا اوہناں نُوں اوس جلال وی دِتّا۔
Punjabi Standard Bible (Punjabi Standard Bible) 2023
ਅਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਤੋਂ ਠਹਿਰਾਇਆ ਉਨ੍ਹਾਂ ਨੂੰ ਬੁਲਾਇਆ ਵੀ ਅਤੇ ਜਿਨ੍ਹਾਂ ਨੂੰ ਬੁਲਾਇਆ ਉਨ੍ਹਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਧਰਮੀ ਠਹਿਰਾਇਆ ਉਨ੍ਹਾਂ ਨੂੰ ਵਡਿਆਈ ਵੀ ਦਿੱਤੀ।