Romans 8:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਉਹਨਾਂ ਨੇ ਆਪਣੇ ਪੁੱਤਰ ਨੂੰ ਵੀ ਨਾ ਛੱਡਿਆ ਸਗੋਂ ਸਾਡੇ ਸਾਰਿਆਂ ਦੇ ਲਈ ਉਸ ਨੂੰ ਕੁਰਬਾਨ ਕਰ ਦਿੱਤਾ । ਕੀ ਉਹ ਉਸ ਦੇ ਨਾਲ ਬਾਕੀ ਸਭ ਕੁਝ ਸਾਨੂੰ ਮੁਫ਼ਤ ਨਹੀਂ ਦੇਣਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸਨੇ ਆਪਣੇ ਖੁਦ ਦੇ ਪੁੱਤਰ ਨੂੰ ਨਹੀਂ ਬਖਸ਼ਿਆ, ਪਰ ਸਾਡੇ ਸਭਨਾਂ ਦੇ ਲਈ ਉਸ ਨੇ ਆਪਣੇ ਪੁੱਤਰ ਨੂੰ ਦੇ ਦਿੱਤਾ। ਫਿਰ ਕਿਵੇਂ ਨਹੀਂ ਉਹ ਉਸਦੇ ਪੁੱਤਰ ਨਾਲ ਸਾਡੇ ਤੇ ਸਭ ਕੁਝ ਮਿਹਰਬਾਨ ਕਰੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਆਪਣੇ ਹੀ ਪੁੱਤ੍ਰ ਦਾ ਭੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਅਸਾਂ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿੱਕੁਰ ਨਾ ਬਖ਼ਸ਼ੇਗਾॽ
Punjabi ERV
ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس اپنے ای پُتر نُوں بچا نا رکھیا۔ سگوں اوہنوں اساں سبھناں دے بدلے حوالے کِیتا سو اوہدے نال ای سانُوں سارِیاں شیواں وی کِیویں نا بخشے گا؟
Punjabi Standard Bible (Punjabi Standard Bible) 2023
ਜਦੋਂ ਉਸ ਨੇ ਆਪਣੇ ਪੁੱਤਰ ਦਾ ਵੀ ਸਰਫਾ ਨਾ ਕੀਤਾ, ਸਗੋਂ ਉਸ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਤਾਂ ਉਹ ਸਾਨੂੰ ਉਸ ਦੇ ਨਾਲ ਸਾਰੀਆਂ ਵਸਤਾਂ ਵੀ ਖੁੱਲ੍ਹੇ ਦਿਲ ਕਿਵੇਂ ਨਾ ਦੇਵੇਗਾ?