Romans 8:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਆਂ ਕਰ ਸੱਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਜਿਵਾਲਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਉੱਤੇ ਕੌਣ ਦੋਸ਼ ਲਾ ਸਕਦਾ ਹੈ? ਇਹ ਯਿਸੂ ਮਸੀਹ ਹਨ ਜੋ ਮਰ ਗਏ ਇੰਨਾਂ ਹੀ ਨਹੀਂ ਸਗੋਂ ਉਹ ਜਿਊਂਦੇ ਵੀ ਕੀਤੇ ਗਏ ਅਤੇ ਪਰਮੇਸ਼ਰ ਦੇ ਸੱਜੇ ਹੱਥ ਵਿਰਾਜਮਾਨ ਹਨ । ਹੁਣ ਉਹ ਸਾਡੇ ਲਈ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਿਰ ਉਹ ਕੌਣ ਹੈ ਜੋ ਉਹਨਾਂ ਨੂੰ ਦੋਸ਼ੀ ਕਰਾਰ ਦਿੰਦਾ ਹੈ? ਕੋਈ ਵੀ ਨਹੀਂ। ਮਸੀਹ ਯਿਸ਼ੂ ਉਹ ਹੈ ਜੋ ਮਰ ਗਿਆ, ਪਰ ਇਸ ਤੋਂ ਵੀ ਵੱਧ, ਉਸ ਨੂੰ ਮੁਰਦਿਆਂ ਵਿੱਚ ਜਿਵਾਲਿਆ ਗਿਆ। ਉਹ ਪਰਮੇਸ਼ਵਰ ਦੇ ਸੱਜੇ ਹੱਥ ਹੈ ਅਤੇ ਉਹ ਸਾਡੇ ਲਈ ਵੀ ਬੇਨਤੀ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾॽ ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ । ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਫ਼ਾਰਸ਼ ਕਰਦਾ ਹੈ
Punjabi ERV
ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਰਣਾ ਕਰ ਸਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਉਭਾਰਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیہڑا اے جیہڑا ڈنڈ لاندا اے؟ ایہہ مسِیح یِسُوع اے جیہڑا مر گیا۔ آہو سگوں اوہی جیہڑا مُردیاں وِچوں جوالیا گیا تے خُدا دے سَجّے پاسے اے۔ تے ساڈی سفارِش وی کر دا اے۔
Punjabi Standard Bible (Punjabi Standard Bible) 2023
ਫਿਰ ਕੌਣ ਹੈ ਜਿਹੜਾ ਦੋਸ਼ੀ ਠਹਿਰਾਵੇਗਾ? ਮਸੀਹ ਯਿਸੂ ਉਹ ਹੈ ਜਿਹੜਾ ਮਰਿਆ, ਬਲਕਿ ਮੁਰਦਿਆਂ ਵਿੱਚੋਂ ਜਿਵਾਇਆ ਗਿਆ ਅਤੇ ਉਹੀ ਪਰਮੇਸ਼ਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਬੇਨਤੀ ਵੀ ਕਰਦਾ ਹੈ।