Romans 8:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਨੂੰ ਮਸੀਹ ਦੇ ਪਿਆਰ ਤੋਂ ਕੌਣ ਅਲੱਗ ਕਰ ਸਕਦਾ ਹੈ? ਕੀ ਦੁੱਖ ਜਾਂ ਮੁਸੀਬਤਾਂ ਜਾਂ ਅੱਤਿਆਚਾਰ ਜਾਂ ਕਾਲ ਜਾਂ ਗ਼ਰੀਬੀ ਜਾਂ ਖ਼ਤਰਾ ਜਾਂ ਤਲਵਾਰ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਮੁਸੀਬਤ ਜਾਂ ਕਠਿਨਾਈ ਜਾਂ ਅੱਤਿਆਚਾਰ, ਕਾਲ ਜਾਂ ਨੰਗਾਪਨ ਜਾਂ ਖ਼ਤਰੇ ਜਾਂ ਤਲਵਾਰ ਖੜੀ ਹੋਵੇਗੀ?
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਸਾਨੂੰ ਮਸੀਹ ਦੇ ਪ੍ਰੇਮ ਤੋਂ ਅੱਡ ਕਰੇਗਾॽ ਕੀ ਬਿਪਤਾ ਯਾ ਕਸ਼ਟ ਯਾ ਅਨ੍ਹੇਰ ਯਾ ਕਾਲ ਯਾ ਨੰਗ ਯਾ ਭੌਜਲ ਯਾ ਤਲਵਾਰॽ
Punjabi ERV
ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸਕਦੇ ਹਨ? ਨਹੀਂ। ਕੀ ਮਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵਖ ਕਰ ਸਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪਡ਼ੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸਕਦੇ ਹਨ? ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کون سانُوں مسِیح دی مُحبّت توں وَکھ کرے گا؟ مُصِیبت یا تنگی یا ظُلم یا کال یا ننگ یا خطرہ یا تلوار؟
Punjabi Standard Bible (Punjabi Standard Bible) 2023
ਕੌਣ ਸਾਨੂੰ ਮਸੀਹ ਦੇ ਪ੍ਰੇਮ ਤੋਂ ਅਲੱਗ ਕਰੇਗਾ? ਕੀ ਕਸ਼ਟ, ਜਾਂ ਪਰੇਸ਼ਾਨੀ, ਜਾਂ ਸਤਾਓ, ਜਾਂ ਕਾਲ, ਜਾਂ ਨੰਗੇਜ, ਜਾਂ ਸੰਕਟ, ਜਾਂ ਤਲਵਾਰ?